ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ

Sunday, Jun 21, 2026 - 11:36 AM (IST)

ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ

ਜਲੰਧਰ/ਚੰਡੀਗੜ੍ਹ (ਵਿਸ਼ੇਸ਼)-ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਆਗਾਮੀ ਸਿਆਸੀ ਚੁਣੌਤੀਆਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ।

ਇਹ ਵੀ ਪੜ੍ਹੋ:ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਦਾ ਹੋਇਆ ਦਿਹਾਂਤ

ਬੈਠਕ ਵਿਚ ਸੂਬੇ ਦੇ ਬਦਲਦੇ ਸਿਆਸੀ ਹਾਲਾਤ, ਭਾਜਪਾ ਦਾ ਜਨਾਧਾਰ ਵਧਾਉਣ ਦੀ ਰਣਨੀਤੀ ਅਤੇ ਵਰਕਰਾਂ ਨੂੰ ਬੂਥ ਪੱਧਰ ਤੱਕ ਸਰਗਰਮ ਕਰਨ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਾਖੜ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਉਮੀਦਾਂ ਤੋਂ ਰਾਸ਼ਟਰੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ। ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਪੰਜਾਬ ਵਿਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

ਬੈਠਕ ਵਿਚ ਸੂਬੇ ਦੀ ਕਾਨੂੰਨ-ਵਿਵਸਥਾ, ਸਰਹੱਦੀ ਖੇਤਰਾਂ ਨਾਲ ਜੁੜੇ ਮੁੱਦਿਆਂ ਅਤੇ ਕਿਸਾਨਾਂ ਤੇ ਨੌਜਵਾਨਾਂ ਨਾਲ ਸਬੰਧਤ ਵਿਸ਼ਿਆਂ ’ਤੇ ਵੀ ਚਰਚਾ ਹੋਈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਨੀਤੀਆਂ ਬਣਾਉਣਾ ਅਤੇ ਸੂਬੇ ਦੇ ਵਿਕਾਸ ਨੂੰ ਰਫਤਾਰ ਦੇਣਾ ਸਮੇਂ ਦੀ ਲੋੜ ਹੈ। ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਇਕਾਈ ਦੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ ਦਿੱਤਾ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ​​ਕਰਨ ਦੀ ਲੋੜ ਦੱਸੀ। ਇਸ ਬੈਠਕ ਨੂੰ ਪੰਜਾਬ ਭਾਜਪਾ ਲਈ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਪਾਰਟੀ ਸੂਬੇ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ’ਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News