ਪੰਜਾਬ 'ਚ ਆਉਣ ਵਾਲੇ ਦਿਨਾਂ ਤੱਕ ਕੋਈ ਅਲਰਟ ਨਹੀਂ, ਜਾਣੋ ਹੁਣ ਕਦੋਂ ਪਵੇਗਾ ਮੀਂਹ
Tuesday, Jul 29, 2025 - 06:08 PM (IST)

ਜਲੰਧਰ- ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਲਈ 29 ਜੁਲਾਈ ਤੋਂ 2 ਅਗਸਤ ਤੱਕ ਪੰਜ ਦਿਨਾਂ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਠਿੰਡਾ, ਫਾਜ਼ਿਲਕਾ, ਮਾਨਸਾ ਆਦਿ ਜ਼ਿਲ੍ਹਿਆਂ 'ਚ ਹਲਕਾ ਮੀਂਹ ਪਵੇਗਾ । ਉੱਥੇ ਹੀ ਐਸਏਐਸ ਨਗਰ, ਰੂਪਨਗਰ ਅਤੇ ਹੋਰ ਕੁਝ ਹਿੱਸਿਆਂ 50-75 ਫੀਸਦੀ ਮੀਂਹ ਦੀ ਸੰਭਾਵਨਾ ਦਰਸਾਈ ਗਈ ਹੈ।
ਇਹ ਵੀ ਪੜ੍ਹੋ- 'ਮਹਾਂਪੁਰਸ਼ ਬਹੁਤ ਪਹੁੰਚੇ ਹੋਏ ਹਨ', ਇਹ ਸੁਣਦੇ ਹੀ ਬਜ਼ੁਰਗ ਜੋੜੇ ਨੇ ਆਪਣੇ ਹੱਥੀਂ ਉਜਾੜ ਲਿਆ ਘਰ
30 ਤੇ 31 ਜੁਲਾਈ ਨੂੰ ਸੂਬੇ ਦੇ ਲਗਭਗ ਸਾਰੇ ਹਿੱਸਿਆਂ ਹਲਕਾ ਮੀਂਹ ਪੈ ਸਕਦਾ ਹੈ। ਉੱਥੇ ਹੀ 1 ਤੇ 2 ਅਗਸਤ ਨੂੰ ਮੀਂਹ ਦਾ ਕੋਈ ਵੀ ਅਲਰਟ ਨਹੀਂ ਹੈ। ਇੱਥੇ ਦੱਸ ਦੇਈਏ ਕਿ ਅਗਲੇ ਕੁਝ ਦਿਨਾਂ ਦੌਰਾਨ ਪੰਜਾਬ 'ਚ ਮੌਸਮ ਕੁਝ ਹੱਦ ਤੱਕ ਨਮ ਰਹੇਗਾ, ਪਰ ਭਾਰੀ ਜਾਂ ਲਗਾਤਾਰ ਵਰਖਾ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 53 ਪਟਵਾਰੀਆਂ ਦੇ ਹੋਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8