ਬਾਦਲ ਪਰਿਵਾਰ ਵੱਲੋਂ ਲਗਾਏ ਜਾ ਰਹੇ ਦੋਸ਼ ਝੂਠੇ, ਕਿਸੇ ਵੀ ਕਾਂਗਰਸੀ ਨੇ ਨਹੀਂ ਚਲਾਈ ਗੋਲੀ : ਪਰਮਿੰਦਰ ਪਿੰਕੀ
Wednesday, Nov 10, 2021 - 11:14 PM (IST)
ਫਿਰੋਜ਼ਪੁਰ, (ਕੁਮਾਰ)- ਉੱਥੇ ਹੀ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਬਾਦਲ ਪਰਿਵਾਰ ਵੱਲੋਂ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਸ਼ਾਂਤੀ ਪਸੰਦ ਹਨ ਅਤੇ ਸ਼ਾਂਤੀ ਵਿਚ ਹੀ ਵਿਸ਼ਵਾਸ਼ ਰੱਖਦੇ ਹਨ।
ਪਿੰਕੀ ਨੇ ਕਿਹਾ ਕਿ ਪਿਛਲੇ ਕਰੀਬ 11 ਮਹੀਨਿਆਂ ਤੋਂ ਕਿਸਾਨ ਕਾਲੇ ਕਾਨੂੰਨਾਂ ਨੂੰ ਲੈ ਕੇ ਸੜਕਾਂ ’ਤੇ ਬੈਠੇ ਹੋਏ ਹਨ ਤੇ 700 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ ਹਨ ਅਤੇ ਇਹ ਉਨ੍ਹਾਂ ਦਾ ਅਧਿਕਾਰ ਹੈ ਕਿ ਉਹ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਸਵਾਲ ਪੁੱਛਣ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਨੂੰ ਜਵਾਬ ਦੇਣ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਪੁਲਸ ਮੁਖੀਆਂ ਨੂੰ ਨਾਜਾਇਜ਼ ਸ਼ਰਾਬ ਕਾਰੋਬਾਰੀਆਂ ’ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼
ਉਨ੍ਹਾਂ ਕਿਹਾ ਕਿ ਇਕ ਅਕਾਲੀ ਆਗੂ ਵੱਲੋਂ ਸਵਾਲ ਕਰਨ ਲਈ ਖੜੇ ਕਿਸਾਨ ’ਤੇ ਆਪਣੀ ਗੱਡੀ ਚੜਾਉਣ ਦੀ ਕੋਸ਼ਿਸ਼ ਕਰਨਾ ਅਤੇ 1 ਕਿਲੋਮੀਟਰ ਤੱਕ ਉਸਨੂੰ ਗੱਡੀ ਦੇ ਨਾਲ ਖਿੱਚਦੇ ਹੋਏ ਲੈ ਜਾਣਾ ਲਖੀਮਪੁਰ ਖੀਰੀ ਘਟਨਾ ਦਾ ਦੂਸਰਾ ਰੂਪ ਹੈ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਵੱਲੋਂ ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਦੇਖ ਕੇ ਬਾਦਲ ਪਰਿਵਾਰ ਘਬਰਾ ਗਿਆ ਹੈ ਤੇ ਉਨ੍ਹਾਂ ਨੂੰ ਅਤੇ ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਲਈ ਝੂਠੇ ਦੋਸ਼ ਲਗਾ ਰਿਹਾ ਹੈ। ਵਰਦੇਵ ਸਿੰਘ ਨੋਨੀ ਮਾਨ ’ਤੇ ਕਿਸੇ ਵੀ ਕਾਂਗਰਸ ਨੇ ਗੋਲੀ ਨਹੀ ਚਲਾਈ।
ਇਹ ਵੀ ਪੜ੍ਹੋ- ਕੈਪਟਨ ਵਾਂਗ ਮੋਦੀ ਸਰਕਾਰ ਦੀ ਕਠਪੁਤਲੀ ਬਣੇ ਮੁੱਖ ਮੰਤਰੀ ਚੰਨੀ: ਹਰਪਾਲ ਚੀਮਾ
ਅਕਾਲੀ ਦਲ ਨੇ ਕੀਤੀ ਫਾਇਰਿੰਗ : ਕਿਸਾਨ ਨੇਤਾ
ਦੂਜੇ ਪਾਸੇ ਕਿਸਾਨ ਨੇਤਾ ਹਰਨੇਕ ਮਹਿਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਤਾਂ ਸੰਯੁਕਤ ਕਿਸਾਨ ਮੋਰਚਾ ਵੀਰਵਾਰ ਦੀ ਸਵੇਰੇ ਐੱਸ . ਐੱਸ . ਪੀ . ਦਫਤਰ ਦੇ ਬਾਹਰ ਰੋਸ ਧਰਨਾ ਦੇਵੇਗਾ । ਉਨ੍ਹਾਂ ਨੇ ਕਿਹਾ ਕਿ ਫਾਇਰਿੰਗ ਅਕਾਲੀ ਦਲ ਵਾਲੀਆਂ ਨੇ ਕੀਤੀ ਹੈ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?