ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ 'ਤੇ 3 ਦਿਨ ਦੀ ਰੋਕ, ਡਿਪਟੀ ਕਮਿਸ਼ਨਲ ਵੱਲੋਂ ਖ਼ਾਸ ਅਪੀਲ

Thursday, Jul 20, 2023 - 06:35 PM (IST)

ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ 'ਤੇ 3 ਦਿਨ ਦੀ ਰੋਕ, ਡਿਪਟੀ ਕਮਿਸ਼ਨਲ ਵੱਲੋਂ ਖ਼ਾਸ ਅਪੀਲ

ਗੁਰਦਾਸਪੁਰ (ਹਰਮਨ,ਵਿਨੋਦ )- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਵੇਰੇ ਕੋਰੀਡੋਰ ਦੇ ਨਜ਼ਦੀਕ ਧੁੱਸੀ ਬੰਨ ਕੋਲ ਪਾਕਿਸਤਾਨ ਦੇ ਪਾਸੇ ਤੋਂ ਰਾਵੀ ਦਰਿਆ ਦਾ ਕੁਝ ਪਾਣੀ ਆਇਆ ਹੈ ਪਰ ਇਹ ਪਾਣੀ ਧੁੱਸੀ ਬੰਨ ਤੋਂ ਪਾਰ ਪਾਕਿਸਤਾਨ ਵਾਲੇ ਪਾਸੇ ਦਰਸ਼ਨ ਸਥੱਲ ਦੇ ਨਜ਼ਦੀਕ ਹੈ। ਉਨ੍ਹਾਂ ਕਿਹਾ ਕਿ ਇਸ ਪਾਣੀ ਦਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਧੁੱਸੀ ਬੰਨ ਅਤੇ ਦਰਸ਼ਨ ਸਥੱਲ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ ਅਤੇ ਸਥਿਤੀ 'ਤੇ ਨੇੜੇ ਤੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਪਾਕਿਸਤਾਨ ਵਾਲੇ ਪਾਸੋਂ ਤੋਂ ਕਿਵੇਂ ਆਇਆ ਇਸ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- CM ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਹੌਂਸਲਾ, ਲਿਖਿਆ- 'ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ'

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀ ਸੰਗਤ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰੋਕ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਤੋਂ ਪਾਰ ਹੈ ਅਤੇ ਇਸ ਸਮੇਂ ਦਰਿਆ ਰਾਵੀ 'ਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੱਧਰ ’ਤੇ ਪਾਕਿਸਤਾਨੀ ਅਥਾਰਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਰਸਤੇ ਵਿੱਚ ਰਾਵੀ ਦੇ ਪਾਣੀ ਦੀ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਹੇਠਾਂ ਆਉਣ ’ਤੇ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਬਠਿੰਡਾ ਦੇ ਪਿੰਡ ਵਾਸੀਆਂ 'ਚ ਵਿਦੇਸ਼ਾਂ ਪੜ੍ਹਾਈ ਕਰਨ ਦਾ ਵਧ ਰਹੀ ਇੱਛਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਘਬਰਾਉਣ ਦੀ ਲੋੜ ਨਹੀਂ ਹੈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਰਾਵੀ ਦੇ ਨਜ਼ਦੀਕ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ- ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News