ਪੰਜਾਬ ’ਚ ਫਿਲਹਾਲ ਕੋਵਿਡ ਸਬੰਧੀ ਨਵੀਆਂ ਪਾਬੰਦੀਆਂ ਲਾਉਣ ਸਬੰਧੀ ਕੋਈ ਫੈਸਲਾ ਨਹੀਂ
Friday, Apr 23, 2021 - 03:50 PM (IST)
ਜਲੰਧਰ (ਧਵਨ) : ਦੇਸ਼ ’ਚ ਜਿੱਥੇ ਇਕ ਪਾਸੇ ਕੋਵਿਡ ਕੇਸਾਂ ’ਚ ਵਾਧਾ ਹੋ ਰਿਹਾ ਹੈ ਪਰ ਦੂਸਰੇ ਪਾਸੇ ਪੰਜਾਬ ਸਰਕਾਰ ਨੇ ਫਿਲਹਾਲ ਸੂਬੇ ’ਚ ਕੋਵਿਡ ਨੂੰ ਲੈ ਕੇ ਹੋਰ ਨਵੀਆਂ ਪਾਬੰਦੀਆਂ ਨਾ ਲਗਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਨੂੰ ਲੈ ਕੇ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ, ਜਿਸ ’ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਸਕੱਤਰ ਵਿੰਨੀ ਮਹਾਜਨ ਸਮੇਤ ਕਈ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰੀਆਂ ਤੋਂ ਜੋ ਰਿਪੋਰਟ ਮਿਲੀ ਹੈ, ਉਸ ਦੇ ਅਨੁਸਾਰ ਸੂਬੇ ’ਚ ਫਿਲਹਾਲ ਕੋਵਿਡ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਵਿਚ ਹੈ। ਪੰਜਾਬ ਵਿਚ ਇਸ ਸਮੇਂ 5000 ਤੋ ਲੈ ਕੇ 5500 ਦੇ ਵਿਚ ਕੋਵਿਡ ਕੇਸ ਆ ਰਹੇ ਹਨ। ਦਿੱਲੀ ’ਚ 25000 ਤੋਂ ਜ਼ਿਆਦਾ ਕੋਵਿਡ ਕੇਸ ਆ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਨੂੰ ਲੈ ਕੇ ਸਥਿਤੀ ’ਤੇ ਰੋਜ਼ਾਨਾ ਨਜ਼ਰ ਰੱਖੀ ਜਾਵੇ ਅਤੇ ਸਰਕਾਰ ਨੇ ਜੋ ਫੈਸਲੇ ਪਿਛਲੇ ਦਿਨਾਂ ’ਚ ਲਏ ਹਨ ਉਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾਵੇਗਾ, ਜਿਸ ’ਚ ਐਤਵਾਰ ਨੂੰ ਤਾਲਾਬੰਦੀ ਲਗਾਉਣਾ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਆਕਸੀਜਨ ਸਪਲਾਈ ’ਤੇ ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦਬਾਜ਼ੀ ’ਚ ਨਵੀਆਂ ਪਾਬੰਦੀਆਂ ਲਗਾਉਣ ਦੇ ਪੱਖ ਵਿਚ ਨਹੀਂ ਹਨ ਕਿਉਂਕਿ ਇਸ ਨਾਲ ਸੂਬੇ ’ਚ ਆਰਥਿਕ ਸਥਿਤੀ ’ਤੇ ਉਲਟ ਅਸਰ ਪੈਦਾ ਹੈ। ਦੱਸਿਆ ਜਾ ਰਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ’ਚ ਅਧਿਕਾਰੀਆਂ ਨੂੰ ਕੋਰੋਨਾ ’ਤੇ ਜਿੱਤ ਹਾਸਲ ਕਰਨ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ’ਤ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਈ ਹਰ ਸੰਭਵ ਕਦਮ ਚੁੱਕੇ ਜਾਣ ਅਤੇ ਇਸ ਦੀ ਹਸਪਤਾਲਾਂ ’ਚ ਕਮੀ ਨਹੀਂ ਹੋਣੀ ਚਾਹੀਦੀ। ਬੈਠਕ ਤੋਂ ਬਾਅਦ ਸਿਹਤ ਮੰਤਰੀ ਬਲਵੀਰ ਸਿੱਧੂ ਨੇ ਕਿਹਾ ਕਿ ਸੂਬੇ ’ਚ 1 ਦਿਨ ਪਹਿਲਾਂ ਹਰਿਆਣਾ ਨੇ ਆਕਸੀਜਨ ਸਪਲਾਈ ’ਚ ਰੁਕਾਵਟ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹੁਣ ਸਪਲਾਈ ਨਾਰਮਲ ਹੈ। ਹਸਪਤਾਲਾਂ ’ਚ ਮੈਡੀਕਲ ਆਕਸੀਜਨ ਉਪਲੱਬਧ ਹੈ। ਦੂਸਰੇ ਪਾਸੇ ਪਤਾ ਚੱਲਿਆ ਹੈ ਕਿ ਕੋਵਿਡ ਕੇਸਾਂ ’ਚ ਜੇਕਰ ਆਉਣ ਵਾਲੇ ਦਿਨਾਂ ’ਚ ਵਾਧਾ ਹੁੰਦਾ ਹੈ ਤਾਂ ਉਸ ਸਥਿਤੀ ’ਚ ਯਥਾ ਸਥਿਤੀ ਬਣਾ ਕੇ ਰੱਖਿਆ ਦਾਵੇ ਅਤੇ ਮੌਜੂਦਾ ਪਾਬੰਦੀਆਂ ਵੱਲ ਹੀ ਧਿਆਨ ਦਿੱਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਸ਼ਖ਼ਬਰੀ, ਪਹਿਲੀ ਵਾਰ ‘ਫੈਪ ਸਟੇਟ ਐਵਾਰਡ’ ਦੇਣ ਦਾ ਐਲਾਨ
ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ