ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ

Monday, Oct 28, 2024 - 09:51 AM (IST)

ਬੰਦੀਛੋੜ ਦਿਵਸ ਮੌਕੇ ਇਨ੍ਹਾਂ ਗੁਰਦੁਆਰਿਆਂ 'ਚ ਨਹੀਂ ਕੀਤੀ ਜਾਵੇਗੀ ਦੀਪਮਾਲਾ, ਜਾਣੋ ਵਜ੍ਹਾ

ਜਲੰਧਰ/ਨਵੀਂ ਦਿੱਲੀ (ਰਾਜੂ ਅਰੋੜਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ’84 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਕਾਰਨ ਇਸ ਸਾਲ ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ’ਤੇ ਪ੍ਰਬੰਧਕ ਕਮੇਟੀ ਅਧੀਨ ਗੁਰੂਘਰਾਂ ਵਿਚ ਦੀਪਮਾਲਾ ਨਹੀਂ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਅੱਜ ਚੁਣਿਆ ਜਾਵੇਗਾ SGPC ਪ੍ਰਧਾਨ, ਐਡਵੋਕੇਟ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ

ਅੱਜ ਨਵੀਂ ਦਿੱਲੀ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਕਿਹਾ ਕਿ ਹਰ ਸਾਲ 31 ਅਕਤੂਬਰ ਤੋਂ 2 ਨਵੰਬਰ ਤੱਕ ਅਸੀਂ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਿਜਦਾ ਕਰਦੇ ਹਾਂ ਤੇ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਸ ਸਾਲ ਬੰਦੀਛੋੜ ਦਿਵਸ/ਦੀਵਾਲੀ ਦਾ ਤਿਉਹਾਰ ਇਨ੍ਹਾਂ ਦਿਨਾਂ ਵਿਚ ਆ ਗਿਆ ਹੈ। ਇਸ ਲਈ ਅਸੀਂ ਫ਼ੈਸਲਾ ਲਿਆ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰੂਘਰਾਂ ਵਿਚ ਇਸ ਸਾਲ ਦੀਪਮਾਲਾ ਨਹੀਂ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਟਰੋਲ-ਡੀਜ਼ਲ ਦੀ ਆ ਸਕਦੀ ਹੈ ਕਿੱਲਤ! ਫਿੱਕੀ ਪੈ ਸਕਦੀ ਹੈ ਦੀਵਾਲੀ

ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪੋ-ਆਪਣੇ ਘਰਾਂ ਵਿਚ ਵੀ ਦੀਪਮਾਲਾ ਨਾ ਕਰਨ। ਸਾਨੂੰ ਆਪਣੇ ਸ਼ਹੀਦਾਂ ਨੂੰ ਸਿਜਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਵਾਸਤੇ ਹੀ ਪ੍ਰਬੰਧਕ ਕਮੇਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News