ਬਿਨਾਂ ਮਾਸਕ ਆਏ ਤਾਂ ਪ੍ਰੀਖਿਆ ਹਾਲ ’ਚ ‘ਨੋ ਐਂਟਰੀ’, ਇਕ ਬੈਂਚ ’ਤੇ ਬੈਠੇਗਾ ਇਕ ਪ੍ਰੀਖਿਆਰਥੀ

Saturday, Mar 13, 2021 - 04:38 PM (IST)

ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਮਹਿਕਮੇ ਪੰਜਾਬ ਵੱਲੋਂ 15 ਮਾਰਚ ਤੋਂ ਸਾਰੀਆਂ ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ’ਚ ਸਕੂਲਾਂ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਵਿਡ-19 ਪਾਜ਼ੇਟਿਵ ਹੋਣ ਦੇ ਕੇਸਾਂ ’ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸੂਬੇ ਭਰ ਦੇ ਸਕੂਲਾਂ ’ਚੋਂ ਕੋਵਿਡ-19 ਦੇ ਕੇਸ ਲਗਾਤਾਰ ਵਧ ਰਹੇ ਹਨ, ਜਿਸ ਸਬੰਧੀ ਮਹਿਕਮੇ ਦੇ ਅਧਿਕਾਰੀ ਚਿੰਤਤ ਨਜ਼ਰ ਆ ਰਹੇ ਹਨ। ਇਸ ਵਾਇਰਸ ਨੂੰ ਦੇਖਦੇ ਹੋਏ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸਿੱਖਿਆ ਮਹਿਕਮੇ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਅਧੀਨ ਸਾਰੇ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਵੱਲੋਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸਖਤ ਨਿਰਦੇਸ਼ ਹਨ ਕਿ ਬਿਨਾਂ ਮਾਸਕ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰੀਖਿਆ ਨਾ ਲਈ ਜਾਵੇ।

ਇਹ ਵੀ ਪੜ੍ਹੋ : ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼

ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ 
ਪੰਜਾਬ ’ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਕੋਵਿਡ-19 ਦੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਈਮਰੀ, ਪਹਿਲੀ ਤੋਂ 9ਵੀਂ ਅਤੇ 11ਵੀਂ ਕਲਾਸ ਦੇ ਵਿਦਿਆਰਥੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਥੇ ਇਹ ਵੀ ਦੱਸ ਦੇਈਏ ਕਿ ਅਧਿਆਪਕਾਂ ਨੂੰ ਕੋਈ ਵੀ ਛੁੱਟੀ ਨਹੀਂ ਹੋਵੇਗੀ। 10ਵੀਂ ਅਤੇ 12ਵੀਂ ਜਮਾਤ ਦੀਆਂ ਕਲਾਸਾਂ ਤੋਂ ਬਿਨਾਂ ਬਾਕੀ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਕੋਈ ਵੀ ਕਲਾਸ ਹੁਣ ਸਕੂਲ ’ਚ ਨਹੀਂ ਲੱਗੇਗੀ ਅਤੇ ਸਾਰੀਆਂ ਹੀ ਕਲਾਸਾਂ ਆਨਲਾਈਨ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਕੱਲ੍ਹ ਯਾਨੀ ਕਿ 13 ਤਾਰੀਖ਼ ਤੋਂ ਲਾਗੂ ਹੋਣਗੇ। ਇਨ੍ਹਾਂ ਕਲਾਸਾਂ ਦੇ ਵਿਦਿਆਰਥੀ ਪ੍ਰੀਖਿਆਵਾਂ ਦੀ ਤਿਆਰੀ ਲਈ ਲੋੜ ਅਨੁਸਾਰ ਅਧਿਆਪਕਾਂ ਪਾਸੋਂ ਦਿਸ਼ਾ-ਨਿਰਦੇਸ਼ ਲਈ ਸਕੂਲ ਹਾਜ਼ਰ ਹੋ ਸਕਦੇ ਹਨ। ਹਾਲਾਂਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਕਲਾਸਾਂ ਪਹਿਲਾਂ ਵਾਂਗ ਹੀ ਲੱਗਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਲਈ ਕੋਰੋਨਾ ਬਣਿਆ ਮਜ਼ਾਕ, ਪ੍ਰੀਖਿਆਵਾਂ ਤੋਂ ਪਹਿਲਾਂ  ‘ਪ੍ਰੀਪਰੇਟਰੀ ਲੀਵਸ’ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Anuradha

Content Editor

Related News