ਵੋਟਰਾਂ ਨੂੰ ਧਮਕਾਉਣ ਦਾ ਕੋਈ ਤੱਥ ਨਹੀਂ ਆਇਆ ਸਾਹਮਣੇ, DC ਗੁਰਦਾਸਪੁਰ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ

Sunday, Nov 10, 2024 - 05:30 PM (IST)

ਗੁਰਦਾਸਪੁਰ (ਵਿਨੋਦ)- ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਦੋ ਦਿਨ ਪਹਿਲਾਂ ਦੋਸ਼ ਲਗਾਇਆ ਸੀ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਮੋਹਤਵਰ ਵੋਟਰਾਂ ਨੂੰ ਜੱਗੂ ਨਾਲ ਵੀਡੀਓ ਕਾਲ ਕਰਵਾ ਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਿਸ ਦੀ ਸ਼ਿਕਾਇਤ ਵੀ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਥਾਣੇ ਆਪ ਪਹੁੰਚ ਕੇ ਦਰਜ ਕਰਵਾਈ ਸੀ ਅਤੇ ਚੋਣ ਕਮਿਸ਼ਨ ਪੰਜਾਬ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਲਿਖੇ ਗਏ ਸੀ।

ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਇਸ ਦੀ ਜਾਂਚ ਕਰਨ ਦੀ ਹਦਾਇਤ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਆਪਣੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ ਤੇ ਰਿਪੋਰਟ ਵਿੱਚ ਖੁਲ੍ਹਾਸਾ ਕੀਤਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰਾਂ ਨੂੰ ਵੀਡੀਓ ਕਾਲ ਕਰਕੇ ਧਮਕਾਉਣ ਦਾ ਕੋਈ ਤੱਥ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਦੋ ਮੋਟਰਸਾਈਕਲਾਂ ਦੀ ਟੱਕਰ ਨੇ 2 ਘਰਾਂ 'ਚ ਵਿਛਾਏ ਸਥੱਰ

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਇਸ ਬਾਰੇ ਆਪਣੀ ਪ੍ਰਤੀਕਿਰਿਆ ਜਾਹਰ ਕਰ ਚੁੱਕੇ ਹਨ ਕਿ ਇਹ ਵੋਟਰਾਂ ਦਾ ਧਿਆਨ ਭਟਕਾਉਣ ਦੀ ਕਾਂਗਰਸ ਦੀ ਕੋਸ਼ਿਸ਼ ਹੈ ਕਿਉਂਕਿ ਉਹ ਆਪਣੀ ਹਾਰ ਵੇਖ ਕੇ ਮੁਕਾਬਲੇ ਤੋਂ ਭੱਜ ਰਹੀ ਹੈ। ਜਦ ਕਿ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਵੀ ਇਸ ’ਤੇ ਬੀਤੇ ਦਿਨ ਕਿਹਾ ਸੀ ਕਿ ਗੈਂਗਸਟਰਵਾਦ ਤਾਂ ਕਾਂਗਰਸ ਦੀ ਹੀ ਦੇਣ ਹੈ, ਅਸੀਂ ਤਾਂ ਇਸ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ

ਉੱਥੇ ਹੀ ਜਦੋਂ ਇਸ ਬਾਰੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਰਿਪੋਰਟ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੁਖਜਿੰਦਰ ਰੰਧਾਵਾ ਦੇ ਇਨ੍ਹਾਂ ਦੋਸ਼ਾਂ ਦੀ ਗਰਾਊਂਡ ਲੈਵਲ ’ਤੇ ਜਾਂਚ ਕਰਵਾਉਣ ਤੋਂ ਬਾਅਦ ਹੀ ਆਪਣੀ ਰਿਪੋਰਟ ਬਣਾਈ ਹੈ ਅਤੇ ਚੋਣ ਕਮਿਸ਼ਨ ਨੂੰ ਅਤੇ ਪੰਜਾਬ ਸਰਕਾਰ ਨੂੰ ਭੇਜੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਉਹ ਚੰਡੀਗੜ੍ਹ ਵਿੱਚ ਹਨ । ਇਸ ਬਾਰੇ ਜ਼ਿਆਦਾ ਜਾਣਕਾਰੀ ਵਾਪਸ ਆ ਕੇ ਦੇਣਗੇ। ਹਾਲਾਂਕਿ ਫਿਲਹਾਲ ਡਿਪਟੀ ਕਮਿਸ਼ਨਰ ਵੱਲੋਂ ਰਿਪੋਰਟ ਭੇਜਣ ਤੋਂ ਬਾਅਦ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਈ ਪ੍ਰਤਿਕਿਰਿਆ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਿਜ਼ੀਬਿਲਟੀ ਨਾ ਹੋਣ ਕਾਰਨ ਦਿੱਲੀ ਡਾਇਵਰਟ ਹੋਈ ਦੁਬਈ ਦੀ ਫਲਾਈਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News