ਸੂਬੇ ''ਚ ਕਿਸੇ ਵੀ ਕਿਸਾਨ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ : ਹਰਪਾਲ ਚੀਮਾ
Thursday, Apr 21, 2022 - 11:08 PM (IST)
ਜਲੰਧਰ (ਧਵਨ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ 'ਚ ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ। ਉਨ੍ਹਾਂ ਕਿਸਾਨਾਂ ਤੋਂ ਕਰਜ਼ਾ-ਵਸੂਲੀ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਕਿਹਾ ਕਿ ਜਿਹੜੇ ਵਾਰੰਟ ਜਾਰੀ ਹੋਏ ਹਨ, ਉਹ ਸਾਬਕਾ ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਨ। ਚੀਮਾ ਨੇ ਦੱਸਿਆ ਕਿ ਪਿਛਲੀ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਮੁਕੰਮਲ ਕਰਜ਼ੇ ਮੁਆਫ਼ ਕੀਤੇ ਜਾਣਗੇ ਪਰ ਕਰਜ਼ੇ ਤਾਂ ਮੁਆਫ਼ ਕੀ ਕਰਨੇ ਸਨ, ਜਾਂਦੇ-ਜਾਂਦੇ ਸਾਬਕਾ ਸਰਕਾਰ ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕਰ ਗਈ।
ਇਹ ਵੀ ਪੜ੍ਹੋ : ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੇਜਰੀਵਾਲ ਨੂੰ ਕੀਤੀ ਇਹ ਅਪੀਲ
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਕਰੇਗੀ। ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ। ਕਿਸਾਨਾਂ ਨੂੰ ਕਰਜ਼ਿਆਂ ਤੋਂ ਕਿਵੇਂ ਅਜ਼ਾਦ ਕਰਨਾ ਹੈ, ਇਸ ਦੇ ਲਈ ਵੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਇਕ ਨਵੀਂ ਨੀਤੀ ਤਿਆਰ ਕੀਤੀ ਜਾਵੇਗੀ। ਜਿੰਨੇ ਵੀ ਵਾਰੰਟ ਜਾਰੀ ਕੀਤੇ ਗਏ ਹਨ, ਉਹ ਵਾਪਸ ਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਅਜਿਹੇ ਮਸਲਿਆਂ ਨੂੰ ਉਛਾਲਣ ’ਚ ਲੱਗੀਆਂ ਹੋਈਆਂ ਹਨ ਪਰ ਕਿਸਾਨਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੇ ਨਾਲ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡੀ ਕਾਰਵਾਈ, ਖੇੜਾ ਕਲਮੋਟ ਖੇਤਰ ਦੇ ਸਾਰੇ ਕਰੱਸ਼ਰ ਕੀਤੇ ਸੀਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ