ਕੋਰੋਨਾ ਆਫ਼ਤ : ਪੰਜਾਬ ਦੇ ਸਰਕਾਰੀ ਸਕੂਲਾਂ ''ਚ ਇਸ ਵਾਰ ਨਹੀਂ ਲੱਗੇਗੀ ਕੋਈ ''ਫ਼ੀਸ''

Sunday, Jul 26, 2020 - 09:52 AM (IST)

ਕੋਰੋਨਾ ਆਫ਼ਤ : ਪੰਜਾਬ ਦੇ ਸਰਕਾਰੀ ਸਕੂਲਾਂ ''ਚ ਇਸ ਵਾਰ ਨਹੀਂ ਲੱਗੇਗੀ ਕੋਈ ''ਫ਼ੀਸ''

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਕੋਰੋਨਾ ਆਫ਼ਤ ਦੇ ਚੱਲਦਿਆਂ ਸੂਬੇ ਅੰਦਰ ਸਰਕਾਰੀ ਸਕੂਲ ਵਿੱਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖ਼ਲਾ ਫੀਸ, ਮੁੜ ਦਾਖ਼ਲਾ ਤੇ ਟਿਊਸ਼ਨ ਫੀਸ ਨਹੀਂ ਲੈਣਗੇ ਮਤਲਬ ਕਿ ਸਰਕਾਰੀ ਸਕੂਲਾਂ 'ਚ ਇਸ ਵਾਰ ਕੋਈ ਵੀ ਫ਼ੀਸ ਨਹੀਂ ਲੱਗੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਨਿੱਜੀ ਸਕੂਲਾਂ ਦੇ ਫ਼ੀਸ ਲੈਣ ਦਾ ਸਬੰਧ ਹੈ, ਸੂਬਾ ਸਰਕਾਰ ਪਹਿਲਾਂ ਹੀ ਅਦਾਲਤ 'ਚ ਜਾ ਚੁੱਕੀ ਹੈ ਪਰ ਸਰਕਾਰੀ ਸਕੂਲਾਂ ਵੱਲੋਂ ਪੂਰੇ ਸਾਲ ਲਈ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।

ਇਹ ਵੀ ਪੜ੍ਹੋ : ਬਾਥਰੂਮ 'ਚੋਂ ਮਿਲੀ ਬਜ਼ੁਰਗ ਬੇਬੇ ਦੀ ਸੜੀ ਹੋਈ ਲਾਸ਼, ਖੜ੍ਹੇ ਹੋਏ ਕਈ ਸ਼ੰਕੇ

ਮੁੱਖ ਮੰਤਰੀ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਦਸਵੀਂ ਜਮਾਤ ਦੇ 31,000 ਵਿਦਿਆਰਥੀਆਂ ਲਈ ਗਿਆਰਵੀਂ ਜਮਾਤ 'ਚ  ਆਰਜ਼ੀ ਦਾਖ਼ਲੇ ਦਾ ਵੀ ਐਲਾਨ ਕੀਤਾ ਗਿਆ, ਜੋ ਅੰਦਰੂਨੀ ਮੁਲਾਂਕਣ ਦੀ ਵਿਵਸਥਾ ਨਾ ਹੋਣ ਕਰਕੇ ਕੋਰੋਨਾ ਆਫ਼ਤ ਦਰਮਿਆਨ ਪ੍ਰੋਮੋਟ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਇਨ੍ਹਾਂ ਦੇ ਭਵਿੱਖ ‘ਤੇ ਮਾੜਾ ਅਸਰ ਨਾ ਹੋਵੇ, ਸੂਬਾ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਗਿਆਰਵੀਂ ਜਮਾਤ 'ਚ ਆਰਜ਼ੀ ਦਾਖ਼ਲੇ ਦੀ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਹਾਲਾਤ ਆਮ ਵਰਗੇ ਹੋਣ ‘ਤੇ ਇਨ੍ਹਾਂ ਲਈ ਪ੍ਰੀਖਿਆਵਾਂ ਦੇਣੀਆ ਜ਼ਰੂਰੀ ਹੋਣਗੀਆਂ।

ਇਹ ਵੀ ਪੜ੍ਹੋ : 12ਵੀਂ ਦੇ 'ਹੋਣਹਾਰ ਵਿਦਿਆਰਥੀਆਂ' ਤੋਂ ਖੁਸ਼ ਹੋਏ ਕੈਪਟਨ ਦਾ ਵੱਡਾ ਐਲਾਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ‘ਕੈਪਟਨ ਨੂੰ ਸਵਾਲ’ ਪ੍ਰੋਗਾਰਮ ਦੌਰਾਨ ਕੀਤੇ ਗਏ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ 'ਚ 13 ਫ਼ੀਸਦੀ ਦਾ ਵਾਧਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਉਨ੍ਹਾਂ ਦੀ ਸਰਕਾਰ ਵੱਲੋਂ ਸਕੂਲੀ ਸਿੱਖਿਆ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਚੁੱਕੇ ਗਏ ਕਦਮਾਂ ਸਦਕਾ ਸੰਭਵ ਹੋਇਆ ਹੈ। 
ਇਹ ਵੀ ਪੜ੍ਹੋ : ਚੰਡੀਗੜ੍ਹ: ਰਿਸ਼ਵਤ ਮਾਮਲੇ 'ਚ ਸਾਬਕਾ SHO ਜਸਵਿੰਦਰ ਕੌਰ ਨੇ ਕੀਤਾ ਆਤਮ-ਸਮਰਪਣ
 


author

Babita

Content Editor

Related News