ਦੁਸਹਿਰੇ ਮੇਲੇ ਦੌਰਾਨ ਖ਼ਰਾਬ ਹਵਾ ਤੋਂ ਬਚਾਅ ਲਈ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ
Monday, Oct 19, 2026 - 10:55 AM (IST)
ਮੋਹਾਲੀ (ਰਣਬੀਰ) : ਮੋਹਾਲੀ ਕਲਾ, ਸੱਭਿਆਚਾਰਕ ਤੇ ਵੈੱਲਫੇਅਰ ਕਲੱਬ ਵੱਲੋਂ ਤੀਜਾ ਦੁਸ਼ਹਿਰਾ ਮੇਲਾ ਮੰਗਲਵਾਰ 20 ਅਕਤੂਬਰ ਨੂੰ ਸੈਕਟਰ-79 ਵਿਖੇ ਕਰਵਾਇਆ ਜਾਵੇਗਾ। ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਆਯੋਜਨ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਤੇ ਜਨਰਲ ਸਕੱਤਰ ਫੂਲਰਾਜ ਸਿੰਘ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਇਸ ਸਮਾਗਮ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।
ਮੇਲੇ ਦੌਰਾਨ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਝਾਂਕੀਆਂ ਰਾਜਸਥਾਨ, ਹਰਿਆਣਾ ਅਤੇ ਦਿੱਲੀ ਤੋਂ ਪਹੁੰਚਣਗੀਆਂ। ਫੂਲਰਾਜ ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਨੂੰ ਧਿਆਨ ’ਚ ਰੱਖਦਿਆਂ ਮੇਲੇ ਦੌਰਾਨ ਆਤਿਸ਼ਬਾਜ਼ੀ ਨਹੀਂ ਕੀਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਦੁਸ਼ਹਿਰਾ ਮਨਾਉਣ ਲਈ ਸਰਕਾਰੀ ਤੌਰ ’ਤੇ ਪੱਕੀ ਜਗ੍ਹਾ ਅਲਾਟ ਕਰਵਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ਇਸ ਮੌਕੇ ਕਲੱਬ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਚੌਹਾਨ ਸਮੇਤ ਦਮਨਜੀਤ ਸਿੰਘ ਔਜਲਾ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ ਸਿੱਧੂ, ਨਿਹਾਲ ਸਿੰਘ ਵਿਰਕ ਅਤੇ ਗੁਰਮੀਤ ਸਿੰਘ ਸੈਣੀ ਹਾਜ਼ਰ ਸਨ।
