ਪਰਿਵਾਰ ਨੇ 6 ਦਿਨਾਂ ਤੋਂ ਘਰ ਰੱਖੀ ਨੌਜਵਾਨ ਦੀ ਮ੍ਰਿਤਕ ਦੇਹ, ਨਹੀਂ ਕੀਤਾ ਸਸਕਾਰ, ਹੈਰਾਨ ਕਰ ਦੇਵੇਗੀ ਵਜ੍ਹਾ

Monday, Dec 16, 2024 - 05:15 AM (IST)

ਪਰਿਵਾਰ ਨੇ 6 ਦਿਨਾਂ ਤੋਂ ਘਰ ਰੱਖੀ ਨੌਜਵਾਨ ਦੀ ਮ੍ਰਿਤਕ ਦੇਹ, ਨਹੀਂ ਕੀਤਾ ਸਸਕਾਰ, ਹੈਰਾਨ ਕਰ ਦੇਵੇਗੀ ਵਜ੍ਹਾ

ਕਾਦੀਆਂ (ਜ਼ੀਸ਼ਾਨ)- ਪਿੰਡ ਔਲਖ ਕਲਾਂ ਵਿਚ ਬੀਤੇ 6 ਦਿਨਾਂ ਤੋਂ ਪਰਿਵਾਰ ਵੱਲੋਂ ਘਰ ’ਚ ਮ੍ਰਿਤਕ ਰਣਯੋਧ ਸਿੰਘ ਦੀ ਦੇਹ ਰੱਖ ਕੇ ਕਾਤਲਾਂ ਦੇ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਰਣਯੋਧ ਸਿੰਘ ਦਾ ਬਟਾਲਾ ਸ਼ਹਿਰ ਦੇ ਕਾਹਨੂੰਵਾਨ ਰੋਡ ’ਤੇ ਉਸ ਦੇ ਘਰ ’ਚ ਕਤਲ ਕੀਤਾ ਗਿਆ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਨੌਜਵਾਨ ਦੇ ਕਤਲ ’ਚ ਮ੍ਰਿਤਕ ਦੀ ਪਤਨੀ ਅਤੇ ਹੋਰ ਵਿਅਕਤੀ ਸ਼ਾਮਲ ਹਨ।

PunjabKesari

ਇਹ ਵੀ ਪੜ੍ਹੋ- ਕੱਲ੍ਹ ਲੱਗਿਆ 'ਛੁਆਰਾ', ਅੱਜ ਖੜ੍ਹੇ ਪੈਰ ਵਿਆਹ ਤੋਂ ਮੁਕਰ ਗਈ ਲਾੜੀ, ਖ਼ਾਲੀ ਹੱਥ ਮੁੜੀ ਬਰਾਤ

ਪਰਿਵਾਰ ਨੇ ਕਿਹਾ ਕਿ ਜਦ ਤੱਕ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਮਾਮਲੇ ਸਬੰਧੀ ਪਿਛਲੇ ਦਿਨੀਂ ਪੁਲਸ ਐੱਸ.ਐੱਸ.ਪੀ. ਦਫ਼ਤਰ ਬਾਹਰ ਧਰਨਾ ਵੀ ਲਗਾਇਆ ਗਿਆ ਸੀ।

ਇਸ ਬਾਰੇ ਪੁਲਸ ਥਾਣਾ ਸਿਵਲ ਲਾਈਨ ਬਟਾਲਾ ਦੇ ਐੱਸ.ਐੱਚ.ਓ. ਗੁਰਦੇਵ ਸਿੰਘ ਨੇ ਕਿਹਾ ਕਿ ਮਾਮਲਾ ਦਰਜ ਕਰ ਕੇ ਜਾਂਚ ਚੱਲ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਦੁਖ਼ਦਾਈ ਖ਼ਬਰ ; ਭਿਆਨਕ ਸੜਕ ਹਾਦਸੇ 'ਚ ਜੀਜੇ-ਸਾਲੇ ਦੀ ਹੋ ਗਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News