ਸਿੱਖ ਕੌਮ ਦਾ ਅਪਮਾਨ ਨਹੀਂ ਰਾਹੁਲ ਗਾਂਧੀ ਦੀ ਬਿੱਟੂ ਬਾਰੇ ਟਿੱਪਣੀ : ਸੁਖਪਾਲ ਖਹਿਰਾ

Thursday, Feb 05, 2026 - 08:04 AM (IST)

ਸਿੱਖ ਕੌਮ ਦਾ ਅਪਮਾਨ ਨਹੀਂ ਰਾਹੁਲ ਗਾਂਧੀ ਦੀ ਬਿੱਟੂ ਬਾਰੇ ਟਿੱਪਣੀ : ਸੁਖਪਾਲ ਖਹਿਰਾ

ਚੰਡੀਗੜ੍ਹ/ਭੁਲੱਥ (ਅੰਕੁਰ, ਭੂਪੇਸ਼) - ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ‘ਗੱਦਾਰ ਦੋਸਤ’ ਦੱਸਣ ’ਤੇ ਕਿਹਾ ਕਿ ਇਹ ਟਿੱਪਣੀ ਕਿਸੇ ਵੀ ਤਰ੍ਹਾਂ ਸਿੱਖ ਕੌਮ ਖ਼ਿਲਾਫ਼ ਨਹੀਂ ਸੀ, ਸਗੋਂ ਇਹ ਨਿੱਜੀ ਤੌਰ ’ਤੇ ਰਵਨੀਤ ਸਿੰਘ ਬਿੱਟੂ ਲਈ ਵਰਤੀ ਗਈ ਸੀ, ਜਿਨ੍ਹਾਂ ਨੇ ਮੁਸ਼ਕਲ ਸਮੇਂ ’ਚ ਕਾਂਗਰਸ ਪਾਰਟੀ ਛੱਡ ਦਿੱਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਵਰਤੇ ਗਏ ਸ਼ਬਦਾਂ ਨੂੰ ਸਿੱਖ ਕੌਮ ਨਾਲ ਜੋੜ ਕੇ ਪੇਸ਼ ਕਰਨਾ ਗ਼ਲਤ ਅਤੇ ਭਰਮਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਹੋਰ ਭਾਜਪਾ ਨੇਤਾਵਾਂ ਵੱਲੋਂ ਜਾਣ-ਬੁੱਝ ਕੇ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਸਿਆਸੀ ਲਾਭ ਹਾਸਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ ਰਾਹੁਲ ਗਾਂਧੀ-ਰਵਨੀਤ ਬਿੱਟੂ ਦੀ ਤਿੱਖੀ ਬਹਿਸ

ਉਨ੍ਹਾਂ ਕਿਹਾ ਕਿ ਇਹ ਗੱਲ ਸਭ ਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਨੇ ਰਵਨੀਤ ਸਿੰਘ ਬਿੱਟੂ ਤੇ ਉਨ੍ਹਾਂ ਦੇ ਪਰਿਵਾਰ ਨੂੰ ਹਮੇਸ਼ਾ ਸਨਮਾਨ ਦਿੱਤਾ। ਕਾਂਗਰਸ ਨੇ ਉਨ੍ਹਾਂ ਨੂੰ ਪੰਜਾਬ ਤੋਂ ਤਿੰਨ ਵਾਰ ਸੰਸਦ ਮੈਂਬਰ ਬਣਾਇਆ ਤੇ ਉੱਚੇ ਅਹੁਦੇ ਸੌਂਪੇ। ਇਸ ਦੇ ਬਾਵਜੂਦ ਪਾਰਟੀ ਨੂੰ ਛੱਡ ਕੇ ਜਾਣਾ ਉਨ੍ਹਾਂ ਦੀ ਆਪਣੀ ਨਿੱਜੀ ਚੋਣ ਸੀ, ਜਿਸ ਕਰਕੇ ਹੀ ਉਨ੍ਹਾਂ ਨੂੰ ‘ਗੱਦਾਰ’ ਕਿਹਾ ਗਿਆ। ਇਹ ਟਿੱਪਣੀ ਕਿਸੇ ਧਰਮ ਜਾਂ ਕੌਮ ਨਾਲ ਸਬੰਧਤ ਨਹੀਂ, ਸਗੋਂ ਇਕ ਵਿਅਕਤੀ ਦੇ ਸਿਆਸੀ ਵਿਵਹਾਰ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਾਜਪਾ ਨੇ ਇਸ ਮਾਮਲੇ ਨੂੰ ਬਿਨਾਂ ਵਜ੍ਹਾ ਧਾਰਮਿਕ ਰੰਗ ਦੇਣ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨਾਲ ਹੋਈ ਬਹਿਸ ਮਗਰੋਂ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News