ਸ੍ਰੀ ਫ਼ਤਹਿਗੜ੍ਹ ਸਾਹਿਬ ''ਚ ਨਹੀਂ ਹੋਵੇਗੀ ਬਲੈਕਆਊਟ ਮੌਕ ਡਰਿੱਲ, ਆ ਗਿਆ ਪੁਲਸ ਦਾ ਬਿਆਨ
Wednesday, May 07, 2025 - 04:35 PM (IST)

ਫ਼ਤਹਿਗੜ੍ਹ ਸਾਹਿਬ (ਬਿਪਨ): ਭਾਰਤੀ ਫ਼ੌਜ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਵਿਖੇ ਅੱਤਵਾਦੀਆਂ 'ਤੇ ਕਾਰਵਾਈ ਕੀਤੀ ਗਈ ਹੈ, ਜਿਸ ਨੂੰ ਸਫ਼ਲਤਾ ਨਾਲ ਪੂਰਾ ਕੀਤਾ ਗਿਆ ਹੈ। ਇਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਸ ਵੱਲੋਂ ਵੱਖ-ਵੱਖ ਇਲਾਕਿਆਂ 'ਚ ਚੈਕਿੰਗ ਕੀਤੀ ਗਈ। ਇਸ ਦੌਰਾਨ ਫ਼ਤਹਿਗੜ੍ਹ ਸਾਹਿਬ ਦੇ ਐੱਸ.ਪੀ. ਰਾਕੇਸ਼ ਯਾਦਵ ਵੱਲੋਂ ਆਮ ਜਨਤਾ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਚੈਕਿੰਗ ਦੌਰਾਨ ਫ਼ਤਹਿਗੜ੍ਹ ਸਾਹਿਬ ਦੇ ਐੱਸ.ਪੀ. ਰਾਕੇਸ਼ ਯਾਦਵ ਨੇ ਦੱਸਿਆ ਕੀ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿਖੇ ਆਪ੍ਰੇਸ਼ਨ ਸਿੰਦੂਰ ਤਹਿਤ ਸਫ਼ਲਤਾ ਪੂਰਨ ਕਾਰਵਾਈ ਕੀਤੀ ਗਈ ਹੈ। ਇਸ ਨੂੰ ਲੈ ਕੇ ਸਰਕਾਰ ਵੱਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਨੂੰ ਲੈ ਕੇ ਚਿੰਤਾ ਕਰਨ ਦੀ ਲੋੜ ਨਹੀਂ। ਪਰ ਜਾਗਰੂਕ ਰਹਿਣ ਦੀ ਜ਼ਰੂਰਤ ਹੈ। ਪਾਕਿਸਤਾਨ ਕੋਈ ਗਲਤ ਹਰਕਤ ਕਰੇ, ਇਸ ਲਈ ਆਪਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਪ੍ਰਸ਼ਾਸਨ ਵੱਲੋਂ ਪੁਰੀ ਤਿਆਰੀ ਹੈ। ਜਨਤਾ ਨੂੰ ਅਪੀਲ ਹੈ ਕੀ ਪ੍ਰਸਾਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦੀ ਪੂਰਨ ਤਰੀਕੇ ਨਾਲ ਪਾਲਣਾ ਕਰਨ। ਐੱਸਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਬਲੈਕਆਊਟ ਮੌਕ ਡ੍ਰਿਲ ਨਹੀਂ ਹੈ। ਸੋਸ਼ਲ ਮੀਡੀਆ 'ਤੇ ਅਫਵਾਹ ਚੱਲ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8