ਸਿਹਤ ਵਿਭਾਗ ਦਾ ਸ਼ਲਾਘਾਯੋਗ ਫ਼ੈਸਲਾ, ਸਿਵਲ ਸਰਜਨ ਦਫ਼ਤਰਾਂ ਤੇ ਹਸਪਤਾਲਾਂ ''ਚ ਹੁਣ ਨਹੀਂ ਹੋਣਗੀਆਂ ਪਾਰਟੀਆਂ

02/06/2023 12:12:40 AM

ਲੁਧਿਆਣਾ (ਸਹਿਗਲ) : ਸਿਵਲ ਸਰਜਨ ਦਫ਼ਤਰ, ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਦਫ਼ਤਰ ਸਮੇਂ ਕਿਸੇ ਵੀ ਪ੍ਰਕਾਰ ਦੀਆਂ ਪਾਰਟੀਆਂ ਦਾ ਆਯੋਜਨ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਕਿਸੇ ਕਰਮਚਾਰੀ ਦੇ ਸੇਵਾਮੁਕਤ ਹੋਣ ਮੌਕੇ ਕੀਤੀ ਜਾਣ ਵਾਲੀ ਪਾਰਟੀ ਹੀ ਕਿਉਂ ਨਾ ਹੋਵੇ। ਸੂਬੇ ਦੇ ਸਿਹਤ ਵਿਭਾਗ ਨੇ ਸਾਰੇ ਸਿਵਲ ਸਰਜਨਾਂ, ਸਰਕਾਰੀ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਨੂੰ ਪੱਤਰ ਲਿਖ ਕੇ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਸਮੇਂ ਕਰਮਚਾਰੀਆਂ ਦੇ ਰਿਟਾਇਰ ਹੋਣ ਦੀਆਂ ਪਾਰਟੀਆਂ ਜਾਂ ਗੈਰ-ਸਰਕਾਰੀ ਗਤੀਵਿਧੀਆਂ ਜਿਨ੍ਹਾਂ ਨਾਲ ਕੰਮਕਾਜ 'ਚ ਵਿਘਨ ਪੈਂਦਾ ਹੈ, 'ਤੇ ਰੋਕ ਲਗਾਉਣ ਨੂੰ ਕਿਹਾ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਕਾਰਨ ਵਾਪਰੀ ਘਟਨਾ

ਆਪਣੇ ਲਿਖੇ ਪੱਤਰ ਵਿੱਚ ਸਿਹਤ ਨਿਰਦੇਸ਼ਕ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨਾਂ ਨਾਲ ਦਫ਼ਤਰ ਜਾਂ ਸਰਕਾਰੀ ਹਸਪਤਾਲਾਂ ਦੇ ਕੰਮਕਾਜ ਵਿੱਚ ਰੁਕਾਵਟ ਆਉਂਦੀ ਹੈ ਤੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ 'ਚ ਮਰੀਜ਼ਾਂ ਦੀ ਦੇਖ-ਭਾਲ ’ਤੇ ਅਸਰ ਪੈਂਦਾ ਹੈ। ਇਸ ਤਰ੍ਹਾਂ ਦੇ ਆਯੋਜਨਾਂ ’ਤੇ ਤੁਰੰਤ ਰੋਕ ਲਗਾਈ ਜਾਣੀ ਚਾਹੀਦੀ ਹੈ ਅਤੇ ਇਸ ਦੇ ਲਈ ਸਬੰਧਤ ਅਧਿਕਾਰੀ ਆਪੋ-ਅਪਣੇ ਖੇਤਰ ਵਿੱਚ ਇਸ ’ਤੇ ਅਮਲ ਕਰਨ।

ਇਹ ਵੀ ਪੜ੍ਹੋ : ਡਾ. ਬਲਜੀਤ ਕੌਰ ਨੇ ਆਊਟਸੋਰਸ ਤਹਿਤ ਭਰਤੀ 'ਚ ਰਾਖਵਾਂਕਰਨ ਯਕੀਨੀ ਬਣਾਉਣ ਲਈ ਜਾਰੀ ਕੀਤੇ ਨਿਰਦੇਸ਼

ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਤਰ੍ਹਾਂ ਦੇ ਆਯੋਜਨਾਂ ਨਾਲ ਦਫ਼ਤਰ ਦੇ ਕੰਮਕਾਜ ਵਿੱਚ ਰੁਕਾਵਟ ਪੈਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਸਿਵਲ ਸਰਜਨ ਦਫ਼ਤਰ 'ਚ ਦੂਰ-ਦੁਰਾਡਿਓਂ ਆਏ ਲੋਕਾਂ ਨੂੰ ਕੰਮ ਹੋਣ ਤੋਂ ਬਿਨਾਂ ਹੀ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈਂਦਾ ਹੈ। ਅਧਿਕਾਰੀ ਵੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਧਿਆਨ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਕਿ ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News