ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ, ਭੁਗਤਣਾ ਪੈ ਸਕਦਾ ਹੈ ਇਹ ਵੱਡਾ ਖਮਿਆਜ਼ਾ
Tuesday, Sep 05, 2023 - 06:29 PM (IST)
ਚੰਡੀਗੜ੍ਹ : ਟ੍ਰੈਫਿਕ ਨਿਯਮ ਤੋੜਨ ਵਾਲਿਆਂ ਨੂੰ ਹੁਣ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਨਾ ਸਿਰਫ ਉਸ ਦੀ ਗੱਡੀ ਜ਼ਬਤ ਹੋਵੇਗੀ ਸਗੋਂ ਉਸ ਦਾ ਲਾਇਸੰਸ ਵੀ ਰੱਦ ਹੋਵੇਗਾ। ਇਹ ਗੱਲ ਸੜਕ ਸੁਰੱਖਿਆ ’ਤੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਬੈਠਕ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਖੀ ਹੈ। ਇਸ ਦੌਰਾਨ ਉਨ੍ਹਾਂ ਨੇ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਰਾਬ ਪੀ ਕੇ ਵਾਹਨ ਚਲਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ 800 ਐਲਕੋਮੀਟਰ ਖਰੀਦਣ ਜਾ ਰਹੀ ਹੈ। ਪੁਲਸ ਵਿਭਾਗ ਨੂੰ ਇਹ ਪ੍ਰਕਿਰਿਆ ਤਿੰਨ ਮਹੀਨਿਆਂ ਅੰਦਰ ਪੂਰੀ ਕਰਨ ਨੂੰ ਕਿਹਾ ਗਿਆ ਹੈ। ਲੋਕਾਂ ਦੀ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਜਾਰੀ ਕੀਤੀ ਵੱਡੀ ਚਿਤਾਵਨੀ, 8 ਕੁੜੀਆਂ ਦੇ ਫੇਸਬੁੱਕ ਖਾਤੇ ਕੀਤੇ ਗਏ ਜਨਤਕ
ਉਨ੍ਹਾਂ ਨੇ ਟਰਾਂਸਪੋਰਟ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਨਿਯਮਾਂ ਦੀ ਪਾਲਣਾ ਕਰਾਉਣ ਲਈ ਆਧੁਨਿਕ ਯੰਤਰ ਜਲਦ ਖਰੀਦਣ ਲਈ ਵੀ ਕਿਹਾ। ਮੁੱਖ ਸਕੱਤਰ ਨੇ ਕਿਹਾ ਕਿ ਸ਼ਰਾਬ ਪੀ ਕੇ, ਓਵਰ ਸਪੀਡ, ਰੈੱਡ ਲਾਈਟ ਜੰਪ ਕਰਨਾ ਅਤੇ ਬਿਨਾਂ ਹੈਲਮਟ ਜਾਂ ਸੀਟ ਬੈਲਟ ਦੇ ਵਾਹਨ ਚਲਾਉਣਾ ਨਿਯਮਾਂ ਦੇ ਖ਼ਿਲਾਫ਼ ਹੈ। ਅਜਿਹਾ ਕਰਨ ਵਾਲਿਆਂ 'ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਬੈਠਕ ’ਚ ਸੜਕ ਸੁਰੱਖਿਆ ਲਈ ਬਣੀ ਲੀਡ ਏਜੰਸੀ ਦੇ ਨਿਰਦੇਸ਼ਕ ਜਨਰਲ ਆਰ. ਵੈਂਕਟਰਤਨਮ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਚਿਵ ਵੀ. ਪੀ. ਸਿੰਘ, ਵਿੱਤ ਪ੍ਰਮੁੱਖ ਸਚਿਵ ਏ. ਕੇ. ਸਿਨਹਾ, ਗ੍ਰਹਿ ਸਚਿਵ ਗੁਰਕੀਰਤ ਕਿਰਪਾਲ ਸਿੰਘ, ਲੋਕ ਨਿਰਮਾਣ ਸਚਿਵ ਪ੍ਰਿਯਾਂਕ ਭਾਰਤੀ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਕੂਲਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8