ਜਲੰਧਰ ਜ਼ਿਮਨੀ ਚੋਣ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ, 21 ਜੂਨ ਤੱਕ ਜਾਣਗੇ ਨਾਮਜ਼ਦਗੀ ਪੱਤਰ

Friday, Jun 14, 2024 - 06:23 PM (IST)

ਜਲੰਧਰ (ਬਿਊਰੋ)- ਜਲੰਧਰ ਵੈਸਟ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਿਟੀ (ਜੇ.ਡੀ.ਏ.) ਜਲੰਧਰ, ਜੋ ਹਲਕੇ ਦੇ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 21 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ।

ਇਹ ਵੀ ਪੜ੍ਹੋ- ਕੁਵੈਤ 'ਚ ਵਾਪਰੇ ਅਗਨੀਕਾਂਡ 'ਚ ਹੁਸ਼ਿਆਰਪੁਰ ਦੇ ਵਿਅਕਤੀ ਦੀ ਵੀ ਹੋਈ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਡਿਪਟੀ ਕਮਿਸ਼ਰ ਨੇ ਇਹ ਵੀ ਦੱਸਿਆ ਕਿ 15 ਜੂਨ ਨੂੰ ਤੀਜਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਨਹੀਂ ਹੈ, ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕਰਕੇ ਦਾਖ਼ਲ ਕੀਤੇ ਜਾ ਸਕਦੇ ਹਨ। 16 ਜੂਨ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ ਅਤੇ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਇਸੇ ਤਰ੍ਹਾਂ 17 ਜੂਨ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਈਦ-ਉਲ-ਜ਼ੂਹਾ (ਬਕਰੀਦ) ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ- BBMB ਮੈਨੇਜਮੈਂਟ ਨੇ ਸਤਲੁਜ ਦਰਿਆ 'ਚ ਛੱਡਿਆ  4000 ਕਿਊਸਿਕ ਪਾਣੀ, ਦਰਿਆ ਕੰਢੇ ਵੱਸਦੇ ਲੋਕ ਹੋ ਜਾਣ Alert
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News