ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ : ਬੀਬੀ ਸੰਧੂ
Tuesday, Jul 22, 2025 - 10:07 AM (IST)

ਅੰਮ੍ਰਿਤਸਰ (ਸਰਬਜੀਤ) : ਸਿੱਖ ਧਰਮ ਦੇ ਸਰਬ ਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਕੋਈ ਅੱਖ ਚੁੱਕ ਕੇ ਵੀ ਨਹੀਂ ਵੇਖ ਸਕਦਾ ਹੈ ਅਤੇ ਪੁਰਾਤਨ ਸਮੇਂ ਵਿੱਚ ਇਤਿਹਾਸ ਗਵਾਹ ਹੈ ਕਿ ਜੋ ਵੀ ਇਸ ਧਾਰਮਿਕ ਅਸਥਾਨ ਤੇ ਚੜ੍ਹ ਕੇ ਆਇਆ ਹੈ, ਉਸ ਨੂੰ ਮੂੰਹ ਦੀ ਖਾਣੀ ਪਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬੀਬੀ ਮਨਦੀਪ ਕੌਰ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ! ਸਮਾਜਸੇਵੀ ਨੂੰ ਰਸਤੇ 'ਚ ਘੇਰ ਕਰ 'ਤਾ ਵੱਡਾ ਕਾਂਡ
ਬੀਬੀ ਸੰਧੂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਿੱਖ ਧਰਮ ਦੇ ਪੂਜਨੀਕ ਇਤਿਹਾਸਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾ ਭੇਜੀਆਂ ਜਾ ਰਹੀਆਂ ਹਨ ਜਿਸ ਦਾ ਪਤਾ ਲਗਾਉਣ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਜੋ ਅੱਜ ਸੱਤ ਦਿਨ ਤੋਂ ਵਧੇਰੇ ਸਮਾਂ ਹੋਣ ਦੇ ਬਾਵਜੂਦ ਵੀ ਧਮਕੀ ਭਰੀਆਂ ਈਮੇਲ ਭੇਜਣ ਵਾਲੇ ਦੋਸ਼ੀ ਲੱਭੇ ਨਹੀਂ ਗਏ। ਉਹਨਾਂ ਕਿਹਾ ਕਿ ਸਿੱਖ ਧਰਮ ਸਮੁੱਚੇ ਧਰਮਾਂ ਦਾ ਆਦਰ ਸਤਿਕਾਰ ਕਰਦਾ ਹੈ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਧਰਮ ਦੀਆਂ ਸੰਗਤਾਂ ਆਪਣੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਜਿਸ ਲਈ ਸਾਡੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਜਲਦੀ ਤੋਂ ਜਲਦੀ ਐਕਸ਼ਨ ਲੈਂਦਿਆਂ ਧਮਕੀਆਂ ਭਰੀਆਂ ਈਮੇਲ ਭੇਜਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਤਾਂ ਜੋ ਸੰਗਤਾਂ ਨੂੰ ਪਤਾ ਲੱਗ ਸਕੇ ਕਿ ਈਮੇਲ ਭੇਜਣ ਵਾਲੇ ਦੋਸ਼ੀ ਜਾਂ ਦੋਸ਼ੀਆਂ ਦੀ ਮਨਸ਼ਾ ਕੀ ਹੈ। ਉਹਨਾਂ ਇਹ ਵੀ ਕਿਹਾ ਕਿ ਅੱਜ ਸਿਆਸੀ ਜਾਂ ਗੈਰ ਸਿਆਸੀ ਲੋਕਾਂ ਨੂੰ ਮਿਲਣ ਵਾਲੀਆਂ ਧਮਕੀਆਂ ਦੇਣ ਵਾਲੇ ਨੂੰ ਕੁਝ ਘੰਟਿਆਂ ਵਿੱਚ ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਮਗਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਮਿਲ ਰਹੀਆਂ ਈਮੇਲਾਂ ਭੇਜਣ ਵਾਲੇ ਦੋਸ਼ੀਆਂ ਤੱਕ ਅਜੇ ਤੱਕ ਕਿਉਂ ਨਹੀਂ ਪਹੁੰਚ ਸਕੀ ਹੈ।
ਇਹ ਵੀ ਪੜ੍ਹੋ : ਚੰਬਾ ’ਚ ਬੱਦਲ ਫਟਿਆ; ਵੈਸ਼ਨੋ ਦੇਵੀ ਯਾਤਰਾ ਮਾਰਗ ’ਤੇ ਜ਼ਮੀਨ ਖਿਸਕੀ, 3 ਦੀ ਮੌਤ
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚੀ ਪਾਰਟੀ ਦੇ ਸਮੂਹ ਛੋਟੇ ਵੱਡੇ ਅਹੁਦੇਦਾਰ ਵਰਕਰ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੇ ਹਨ ਤੇ ਜਿੱਥੇ ਵੀ ਉਹਨਾਂ ਵੱਲੋਂ ਕਿਸੇ ਵੀ ਸਮੇਂ ਹੁਕਮ ਕੀਤਾ ਜਾਵੇਗਾ ਅਕਾਲੀ ਦਲ ਦੇ ਸਮੂਹ ਅਹੁਦੇਦਾਰ ਤਨ ਮਨ ਨਾਲ ਸੇਵਾ ਕਰਨ ਲਈ ਤਿਆਰ ਬਰ ਤਿਆਰ ਬੈਠੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8