...ਤੇ ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ ''ਚ ਨਹੀਂ ਹੋਣਗੇ ''ਆਪਰੇਸ਼ਨ''

Thursday, Aug 06, 2020 - 08:52 AM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਕੋਰੋਨਾ ਆਫ਼ਤ ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ 'ਚ ਸਧਾਰਨ ਆਪਰੇਸ਼ਨਾਂ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਰਕਾਰ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਇਕ ਪੱਤਰ 'ਚ ਸਾਫ਼ ਕਰ ਦਿੱਤਾ ਹੈ ਕਿ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਕਰਕੇ 15 ਦਿਨ ਹਸਪਤਾਲਾਂ 'ਚ ਆਪਰੇਸ਼ਨ ਨਹੀਂ ਕੀਤੇ ਜਾਣਗੇ। ਸਿਹਤ ਮਹਿਕਮੇ ਦੇ ਡਾਇਰੈਕਟਰ ਵੱਲੋਂ ਜਾਰੀ ਪੱਤਰ 'ਚ ਇਹ ਵੀ ਕਿਹਾ ਗਿਆ ਹੈ ਕਿ ਸਿਹਤ ਅਮਲੇ ਦੀਆਂ ਸੇਵਾਵਾਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸੰਭਾਲ 'ਚ ਲਏ ਜਾਣ ਕਾਰਨ ਆਪਰੇਸ਼ਨ ਬੰਦ ਕੀਤੇ ਗਏ ਹਨ। ਦੂਜੇ ਪਾਸੇ ਡਾਕਟਰਾਂ ਨੇ ਕਿਹਾ ਹੈ ਕਿ ਛੋਟੇ-ਮੋਟੇ ਆਪਰੇਸ਼ਨ ਬੰਦ ਕਰਨ ਨਾਲ ਗਰੀਬ ਲੋਕਾਂ ਨੂੰ ਨਿੱਜੀ ਹਸਪਤਾਲਾਂ ਵੱਲ ਮੂੰਹ ਕਰਨਾ ਪਵੇਗਾ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਪਰੇਸ਼ਾਨੀ ਹੋਵੇਗੀ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਦੀ ਬਾਸਮਤੀ ਲਈ 'ਜੀ. ਆਈ. ਟੈਗ' ਸਬੰਧੀ ਕੈਪਟਨ ਦੀ ਮੋਦੀ ਨੂੰ ਚਿੱਠੀ
ਆਮ ਆਦਮੀ ਪਾਰਟੀ ਨੇ ਸਖ਼ਤ ਸ਼ਬਦਾਂ 'ਚ ਕੀਤੀ ਆਲੋਚਨਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਤੋਂ ਬਾਅਦ ਇਕ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਕਾਰਨ ਕਾਂਗਰਸ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਬੁੱਧ ਰਾਮ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ 'ਚ ਹਰ ਰੋਜ਼ 10 ਆਪਰੇਸ਼ਨ ਜ਼ਿਲ੍ਹਾ ਪੱਧਰ ਅਤੇ 2 ਤੋਂ 5 ਆਪਰੇਸ਼ਨ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ 'ਚ ਬਹੁਤ ਹੀ ਮਾਮੂਲੀ ਫ਼ੀਸ ਲੈ ਕੇ ਕੀਤੇ ਜਾਂਦੇ ਹਨ, ਪਰ ਇਸ ਫ਼ੈਸਲੇ ਤੋਂ ਬਾਅਦ ਆਮ ਲੋਕ ਜੋ ਕਿ ਪਹਿਲਾਂ ਤੋਂ ਹੀ ਕੋਰੋਨਾ ਕਾਰਨ ਆਰਥਿਕ ਤੰਗੀ ਮਹਿਸੂਸ ਕਰ ਰਹੇ ਹਨ, ਉਹ ਹੁਣ ਨਿੱਜੀ ਹਸਪਤਾਲਾਂ 'ਚ ਮਹਿੰਗੇ ਇਲਾਜ ਲਈ ਮਜਬੂਰ ਹੋ ਜਾਣਗੇ।

ਇਹ ਵੀ ਪੜ੍ਹੋ : ਡਾਕਟਰ, ਪੁਲਸ ਤੇ ਆਸ਼ਾ ਵਰਕਰਾਂ ਦੀ ਕਰਤੂਤ 'ਤੇ ਯਕੀਨ ਨਹੀਂ ਹੋਵੇਗਾ, ਇੰਝ ਤੋਰ ਰੱਖਿਆ ਸੀ 'ਧੰਦਾ'

ਪ੍ਰਿੰਸੀਪਲ ਬੁੱਧ ਰਾਮ ਨੇ ਪੰਜਾਬ ਸਰਕਾਰ ਨੂੰ ਆਪਣੇ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਰੇਸ਼ਨ ਕਰਨ ਵਾਲੇ ਸਰਜਨਾਂ ਮੁਤਾਬਕ ਉਨ੍ਹਾਂ ਦੀ ਡਿਊਟੀ ਕੋਰੋਨਾ ਕੇਸਾਂ 'ਚ ਨਹੀਂ ਲਗਾਈ ਗਈ। ਇਸ ਲਈ ਆਪਰੇਸ਼ਨ ਬੰਦ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਜਨਤਾ ਨੂੰ ਨਿੱਜੀ ਹਸਪਤਾਲਾਂ ਵੱਲ ਤੋਰਨ ਦੀ ਬਜਾਏ ਸਰਕਾਰ ਨੂੰ ਆਪਰੇਸ਼ਨ ਜਾਰੀ ਰੱਖਣੇ ਚਾਹੀਦੇ ਹਨ ਅਤੇ ਆਮ ਲੋਕਾਂ ’ਤੇ ਆਰਥਿਕ ਬੋਝ ਨਾ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਆਯੋਜਿਤ ਹੋਵੇਗਾ 'ਆਜ਼ਾਦੀ ਦਿਹਾੜੇ' ਦਾ ਸੂਬਾ ਪੱਧਰੀ ਸਮਾਰੋਹ


 


Babita

Content Editor

Related News