ਸਿੱਧੂ ਮੂਸੇਵਾਲੇ ਦੇ ਕਤਲ ਦਾ ਸਾਈਡ ਇਫੈਕਟ : ਕਿਸੇ ਪਾਰਟੀ ਨੇ ਨਹੀਂ ਐਲਾਨਿਆ ਸੰਗਰੂਰ ਲੋਕ ਸਭਾ ਦੀ ਉਪ ਚੋਣ ਲਈ ਉਮੀਦਵਾਰ

Wednesday, Jun 01, 2022 - 01:28 PM (IST)

ਸਿੱਧੂ ਮੂਸੇਵਾਲੇ ਦੇ ਕਤਲ ਦਾ ਸਾਈਡ ਇਫੈਕਟ : ਕਿਸੇ ਪਾਰਟੀ ਨੇ ਨਹੀਂ ਐਲਾਨਿਆ ਸੰਗਰੂਰ ਲੋਕ ਸਭਾ ਦੀ ਉਪ ਚੋਣ ਲਈ ਉਮੀਦਵਾਰ

ਲੁਧਿਆਣਾ (ਹਿਤੇਸ਼) : ਸੰਗਰੂਰ ਲੋਕ ਸਭਾ ਉੱਪ ਚੋਣ ਲਈ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋਣ ’ਤੇ ਨਾ ਤਾਂ ਕਿਸੇ ਨੇ ਪੇਪਰ ਦਾਖਲ ਕੀਤੇ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ। ਇਥੇ ਦੱਸਣਾ ਉਚਿਤ ਹੋਵੇਗਾ ਕਿ ਸੰਗਰੂਰ ਲੋਕ ਸਭਾ ਉੱਪ ਚੋਣ ਲਈ ਵੋਟਾਂ 23 ਜੂਨ ਨੂੰ ਪੈਣ ਜਾ ਰਹੀਆਂ ਹਨ। ਉਸ ਲਈ 30 ਮਈ ਤੋਂ 6 ਜੂਨ ਤੱਕ ਨਾਮਜ਼ਦਗੀ ਦਾਖਲ ਕਰਨ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸਿਮਰਨਜੀਤ ਸਿੰਘ ਮਾਨ ਵਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ ਅਤੇ ਅਕਾਲੀ ਦਲ ਵਲੋਂ ਪੰਥਕ ਉਮੀਦਵਾਰ ਨੂੰ ਹਮਾਇਤ ਦੇਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਪਰ ਨਾ ਤਾਂ ਹੁਣ ਤੱਕ ਮਾਨ ਨੇ ਨਾਮਜ਼ਦਗੀ ਦਾਖਲ ਕੀਤੀ ਅਤੇ ਨਾ ਹੀ ਅਕਾਲੀ ਦਲ ਵਲੋਂ ਕੋਈ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਗੈਂਗਵਾਰ ਦਾ ਗੜ੍ਹ ਬਣਿਆ ਪੰਜਾਬ, ਅੱਗੇ ਵੱਧਣ ਦੀ ਹੋੜ ਵਿਚ ਕਤਲੇਆਮ ਕਰ ਰਹੇ ਗੈਂਗਸਟਰ

ਇਸੇ ਤਰ੍ਹਾਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਵੀ ਬਾਕੀ ਹੈ, ਜਿਸ ਵਿਚ ਹੋ ਰਹੀ ਦੇਰ ਨੂੰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਾਈਡ ਇਫੈਕਟ ਵਜੋਂ ਦੇਖਿਆ ਜਾ ਸਕਦਾ ਹੈ ਕਿਉਂਕਿ ਇਸ ਦੌਰ ਵਿਚ ਕੋਈ ਵੀ ਪਾਰਟੀ ਸਿਆਸੀ ਗਤੀਵਿਧੀਆ ਕਰਦੀ ਹੈ ਤਾਂ ਤਣਾਅਪੂਰਨ ਮਾਹੌਲ ਦੇ ਬਾਵਜੂਦ ਰਾਜਨੀਤੀ ਨੂੰ ਪਹਿਲ ਦੇਣ ਦੇ ਮੁੱਦੇ ’ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਾਇਦ ਇਸੇ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੈਬਨਿਟ ਮੀਟਿੰਗ ਅਤੇ ਵਿਧਾਇਕਾਂ ਦੇ ਟ੍ਰੇਨਿੰਗ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ :  ਮਾਨਸਾ ਤੋਂ ਤੈਅ ਹੋਵੇਗਾ ਪੰਜਾਬ ਦੀ ਸਿਆਸਤ ਦਾ ਭਵਿੱਖ    

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News