ਕਿਸੇ ਵੀ ਸਿਆਸੀ ਪਾਰਟੀ ਨੂੰ ਕੋਈ ਵੀ ਰਾਜਨੀਤਕ ਸਮਾਗਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਡੱਲੇਵਾਲ

Sunday, Sep 12, 2021 - 11:57 PM (IST)

ਫਤਿਹਗੜ੍ਹ ਸਾਹਿਬ (ਜਗਦੇਵ,ਵਿਪਨ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ’ਚ ਆਪਸੀ ਭਾਈਚਾਰਕ ਏਕਤਾ ਕਾਇਮ ਰੱਖਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸੇ ਵੀ ਰਾਜਨੈਤਿਕ ਪਾਰਟੀ ਨੂੰ ਵੀ ਨੂੰ ਰੈਲੀਆਂ ਤੇ ਰਾਜਨੀਤਕ ਸਮਾਗਮ ਨਹੀਂ ਕਰਨ ਦਿੱਤੇ ਜਾਣਗੇ, ਕੇਵਲ ਤੇ ਕੇਵਲ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸਮਾਜਿਕ ਸਮਾਗਮਾਂ ’ਚ ਸ਼ਿਰਕਤ ਕਰਨ ’ਤੇ ਵਿਚਰਨ ਦੀ ਸਲਾਹ ਦਿੱਤੀ ਗਈ ਹੈ ।
ਫਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਾਰੀਆਂ ਪਾਰਟੀਆਂ ਲਈ ਇਕੋ ਜਿਹੀਆਂ ਹਨ ।

ਇਹ ਵੀ ਪੜ੍ਹੋ- ਭਾਜਪਾ ਦਫਤਰ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਧੱਕਾ-ਮੁੱਕੀ 'ਚ ਕਿਸਾਨ ਦੀ ਉੱਤਰੀ ਪੱਗ

ਉਨ੍ਹਾਂ ਫਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕਿਸਾਨਾਂ ਦੀ ਮੀਟਿੰਗ ਦੌਰਾਨ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਯੂਥ ਵਿੰਗ ਦਾ ਗਠਨ ਕਰਦਿਆਂ 11 ਮੈਂਬਰੀ ਕਮੇਟੀ ਦਾ ਵੀ ਐਲਾਨ ਕੀਤਾ ਗਿਆ, ਜਿਸ ’ਚ ਗੁਰਜਿੰਦਰ ਸਿੰਘ ਗੱਗੀ ਨੂੰ ਜ਼ਿਲ੍ਹੇ ਦਾ ਕਨਵੀਨਰ ਅਤੇ ਸਹਾਇਕ ਦੇ ਤੌਰ ’ਤੇ ਮਨਪ੍ਰੀਤ ਸਿੰਘ ਦੇ ਨਾਲ ਨਾਲ ਇਕ ਪ੍ਰੈੱਸ ਸਕੱਤਰ ਵੀ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਜਲਦ ਹੀ ਮਹਿਲਾ ਵਿੰਗ ਦਾ ਵੀ ਗਠਨ ਕੀਤਾ ਜਾਵੇਗਾ ।


Bharat Thapa

Content Editor

Related News