ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਿਸੇ ਰਾਕੇਟ ਸਾਇੰਸ ਦੀ ਜ਼ਰੂਰਤ ਨਹੀਂ, ਡਰਾਮੇਬਾਜ਼ੀ ਬੰਦ ਕਰਨ ਕੈਪਟਨ : ਚੁੱਘ

05/08/2021 9:56:42 PM

ਚੰਡੀਗੜ੍ਹ,(ਸ਼ਰਮਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਮਹਾਮੰਤਰੀ ਤਰੁਣ ਚੁੱਘ ਨੇ 6 ਸਾਲ ਪਹਿਲਾਂ ਹੋਈ ਪਵਿਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਨਾਕਾਮ ਰਹਿਣ ਵਾਲੀ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਕਾਂਗਰਸ ਪਾਰਟੀ ਅਤੇ ਉਸ ਦੇ ਸਾਰੇ ਮੰਤਰੀ ਅਤੇ ਵਿਧਾਇਕ ਇਸ ਲਈ ਜ਼ਿੰਮੇਵਾਰ ਹਨ ਅਤੇ ਅਮਰਿੰਦਰ ਸਿੰਘ ਦੀ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸ਼ੰਕਾ ਦੇ ਘੇਰੇ ਵਿਚ ਰਹੀ ਹੈ। ਚੁੱਘ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਜਾਂ ਹੋਰ ਘਟਨਾਵਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਕਿਸੇ ਰਾਕੇਟ ਸਾਇੰਸ ਦੀ ਜਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ ਐੱਸ.ਆਈ.ਟੀ. ਦਾ ਡਰਾਮਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅਸੀਂ ਕਿਸਾਨਾਂ ਦੇ ਨਾਲ ਪਰ ਇਸ ਮਹਾਮਾਰੀ ’ਚ ਮਨੁੱਖੀ ਜਾਨਾਂ ਬਚਾਉਣਾ ਸਾਡਾ ਪਹਿਲਾ ਧਰਮ : ਕੈਪਟਨ

ਚੁੱਘ ਨੇ ਕਿਹਾ ਕਿ ਉਪਰੋਕਤ ਘਟਨਾਵਾਂ ਦੀ ਜਾਂਚ ਨੂੰ ਉਚ ਪੁਲਸ ਅਧਿਕਾਰੀਆਂ ਵੱਲ ਮੋੜਨ ਦੀਆਂ ਕੋਸ਼ਿਸ਼ਾਂ ਨਾਲ ਨਿਰਪੱਖ ਜਾਂਚ ਅਤੇ ਅਸਲੀ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਸਫ਼ਲਤਾ ਨਹੀਂ ਮਿਲ ਸਕਦੀ। ਚੁੱਘ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਦੂਜੀ ਐੱਸ.ਆਈ.ਟੀ. ਦੇ ਗਠਨ ਦਾ ਨਤੀਜਾ ਵੀ ਉਹੀ ਹੋਵੇਗਾ ਜੋ ਪਹਿਲੀ ਜਾਂਚ ਦਾ ਹੋਇਆ ਹੈ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਜਾਂਚ ਨੂੰ ਭਟਕਾਉਣ ਲਈ ਕਮੇਟੀਆਂ ਦਾ ਗਠਨ ਕਰਨ ਦਾ ਨਿੰਦਣਯੋਗ ਯਤਨ ਬੰਦ ਕਰਨ।

ਇਹ ਵੀ ਪੜ੍ਹੋ-  ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਕਾਰਣ 171 ਮਰੀਜ਼ਾਂ ਦੀ ਮੌਤ, ਇੰਨੇ ਪਾਜ਼ੇਟਿਵ

ਚੁੱਘ ਨੇ ਕਿਹਾ ਕਿ ਪਹਿਲਾਂ ਐੱਸ.ਆਈ.ਟੀ. ’ਤੇ ਲੱਖਾਂ ਰੁਪਏ ਜਨਤਾ ਦੀ ਗਾੜ੍ਹੀ ਕਮਾਈ ਅਤੇ 6 ਸਾਲਾਂ ਤੋਂ ਜ਼ਿਆਦਾ ਦਾ ਕੀਮਤੀ ਸਮਾਂ ਬਰਬਾਦ ਕਰ ਚੁੱਕੇ ਹਨ, ਜਿਸਦੀ ਜਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਚੁੱਘ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਦੁਬਾਰਾ ਐੱਸ.ਆਈ.ਟੀ. ਬਣਾ ਕੇ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣਾ ਬੰਦ ਕਰਨ। 2 ਕਮਿਸ਼ਨ 2 ਐੱਸ.ਆਈ.ਟੀ. ਅਤੇ 6 ਸਾਲ ਬੀਤ ਜਾਣ ’ਤੇ ਵੀ ਦੋਸ਼ੀ ਮੌਜ ਕਰ ਰਹੇ ਹਨ।

Bharat Thapa

This news is Content Editor Bharat Thapa