ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦਾ ਵੱਡਾ ਫੈਸਲਾ, ਪੰਪਾਂ ''ਤੇ ਅੱਜ ਨਹੀਂ ਮਿਲੇਗਾ ਪੈਟਰੋਲ-ਡੀਜ਼ਲ (ਵੀਡੀਓ)
Friday, Feb 16, 2024 - 03:21 AM (IST)
ਜਲੰਧਰ (ਮਹਾਜਨ)- ਪੰਜਾਬ ਦੇ ਪੈਟਰੋਲ ਪੰਪਾਂ ਬਾਰੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ ਅੱਜ ਯਾਨੀ 16 ਫਰਵਰੀ ਨੂੰ ਪੰਜਾਬ ਦੇ ਪੈਟਰੋਲ ਪੰਪਾਂ 'ਤੇ ਪੈਟਰੋਲ-ਡੀਜ਼ਲ ਦੀ ਵਿਕਰੀ ਨਹੀਂ ਕੀਤੀ ਜਾਵੇਗੀ।
ਪੈਟਰੋਲ ਪੰਪ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅਗਸਤ 2017 ਤੋਂ ਬਾਅਦ ਪੰਪ ਮਾਲਕਾਂ ਦਾ ਲਾਭ ਵਧਾਇਆ ਨਹੀਂ ਗਿਆ, ਜਦਕਿ ਪੈਟਰੋਲ ਦੀ ਕੀਮਤ 65 ਰੁਪਏ ਤੋਂ ਵਧ ਕੇ 100 ਰੁਪਏ ਦੇ ਕਰੀਬ ਪਹੁੰਚ ਗਈ ਹੈ। ਇਸ ਦੇ ਰੋਸ ਵਜੋਂ ਉਨ੍ਹਾਂ ਨੇ ਪੈਟਰੋਲ ਪੰਪਾਂ 'ਤੇ ਪੈਟਰੋਲ ਦੀ ਖਰੀਦ ਬੰਦ ਕਰਨ ਦਾ ਫੈਸਲਾ ਕੀਤਾ ਹੈ ਤੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਟਰੋਲ-ਡੀਜ਼ਲ ਦੀ ਵਿਕਰੀ ਨਹੀਂ ਕੀਤੀ ਜਾਵੇਗੀ।
ਇਸ ਤੋਂ ਬਾਅਦ ਬੁਲਾਰੇ ਨੇ ਕਿਹਾ ਕਿ ਐਮਰਜੈਂਸੀ ਹਾਲਾਤਾਂ 'ਚ ਪੈਟਰੋਲ-ਡੀਜ਼ਲ ਦੇਣ ਤੋਂ ਕੋਈ ਨਾਂਹ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨ ਅੰਦੋਲਨ 'ਚ ਕਿਸਾਨਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੇ ਹਨ। ਕਿਸਾਨਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ਦੇ ਸਮਰਥਨ 'ਚ ਉਹ ਅੱਜ ਪੰਪਾਂ 'ਤੇ ਤੇਲ ਦੀ ਵਿਕਰੀ ਨਹੀਂ ਕਰਨਗੇ।