5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ ਐਸੋਸੀਏਸ਼ਨ ਨੇ ਕੀਤਾ ਐਲਾਨ

Thursday, Nov 05, 2026 - 03:49 PM (IST)

5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ ਐਸੋਸੀਏਸ਼ਨ ਨੇ ਕੀਤਾ ਐਲਾਨ

ਲੁਧਿਆਣਾ (ਗਣੇਸ਼): ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਤਿਉਹਾਰ ਦੀਆਂ ਤਿਆਰੀਆਂ ਅਤੇ ਵਕੀਲਾਂ ਤੇ ਮੁਕੱਦਮੇਬਾਜ਼ਾਂ ਦੀ ਰੁਝੇਵਿਆਂ ਨੂੰ ਧਿਆਨ ਵਿਚ ਰੱਖਦਿਆਂ ਐਸੋਸੀਏਸ਼ਨ ਨੇ 5 ਅਤੇ 6 ਨਵੰਬਰ ਨੂੰ ‘ਅਬਸਟੇਨ ਫਰੌਮ ਵਰਕ’ (ਨੋ ਵਰਕ ਡੇਅ) ਐਲਾਨਿਆ ਹੈ। ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਐਗਜ਼ੀਕਿਊਟਿਵ ਕਮੇਟੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ।

ਐਸੋਸੀਏਸ਼ਨ ਵੱਲੋਂ 5 ਨਵੰਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਨੋਟਿਸ ਵਿੱਚ ਦੱਸਿਆ ਗਿਆ ਹੈ ਕਿ ਦੀਵਾਲੀ ਦੇ ਤਿਉਹਾਰ ਕਾਰਨ ਵਕੀਲ ਅਤੇ ਮੁਕੱਦਮੇਬਾਜ਼ ਆਪਣੇ-ਆਪਣੇ ਪੱਧਰ ’ਤੇ ਤਿਆਰੀਆਂ ਵਿਚ ਰੁੱਝੇ ਹੋਏ ਹਨ। ਅਜਿਹੇ ਵਿਚ ਉਨ੍ਹਾਂ ਲਈ ਰੋਜ਼ਾਨਾ ਦੀ ਤਰ੍ਹਾਂ ਅਦਾਲਤਾਂ ਵਿਚ ਪੇਸ਼ ਹੋਣਾ ਮੁਸ਼ਕਲ ਹੋ ਸਕਦਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਵੀਰਵਾਰ, 5 ਨਵੰਬਰ ਅਤੇ ਸ਼ੁੱਕਰਵਾਰ, 6 ਨਵੰਬਰ ਨੂੰ ਨਿਆਂਇਕ ਕੰਮਕਾਜ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਗਿਆ ਹੈ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਸੱਗੜ ਅਤੇ ਸਕੱਤਰ ਮਨਿੰਦਰ ਹੀਰ ਵੱਲੋਂ ਜਾਰੀ ਨੋਟਿਸ ਵਿਚ ਲੁਧਿਆਣਾ ਦੀਆਂ ਸਾਰੀਆਂ ਨਿਆਂਇਕ ਅਦਾਲਤਾਂ ਦੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਨੂੰ ਇਸ ਫੈਸਲੇ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਰੈਵਨਿਊ ਕੋਰਟ, ਕੰਜ਼ਿਊਮਰ ਕੋਰਟ, ਪਰਮਾਨੈਂਟ ਲੋਕ ਅਦਾਲਤ, ਜੁਵੇਨਾਈਲ ਕੋਰਟ, ਐੱਮ.ਐੱਸ.ਐੱਮ.ਈ. ਕੋਰਟ ਅਤੇ ਲੇਬਰ ਕੋਰਟ ਦੇ ਅਧਿਕਾਰੀਆਂ ਨੂੰ ਵੀ ਨੋਟਿਸ ਭੇਜ ਕੇ ਐਸੋਸੀਏਸ਼ਨ ਦੇ ਫੈਸਲੇ ਬਾਰੇ ਜਾਣੂ ਕਰਵਾਇਆ ਗਿਆ ਹੈ।

ਵਕੀਲਾਂ ਅਤੇ ਮੁਕੱਦਮੇਬਾਜ਼ਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਫੈਸਲਾ

ਬਾਰ ਐਸੋਸੀਏਸ਼ਨ ਵੱਲੋਂ ਜਾਰੀ ਨੋਟਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ 5 ਅਤੇ 6 ਨਵੰਬਰ ਨੂੰ ਵਕੀਲਾਂ ਅਤੇ ਮੁਕੱਦਮੇਬਾਜ਼ਾਂ ਦੀ ਗੈਰ-ਹਾਜ਼ਰੀ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਕੋਈ ਪ੍ਰਤੀਕੂਲ ਹੁਕਮ ਪਾਸ ਨਾ ਕੀਤਾ ਜਾਵੇ। ਐਸੋਸੀਏਸ਼ਨ ਨੇ ਸਾਰੀਆਂ ਸਬੰਧਤ ਅਦਾਲਤਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਕਿਸੇ ਵੀ ਧਿਰ ਨੂੰ ਗੈਰ-ਹਾਜ਼ਰੀ ਕਾਰਨ ਨੁਕਸਾਨ ਨਾ ਝੱਲਣਾ ਪਵੇ।

ਸਾਰੀਆਂ ਅਦਾਲਤਾਂ ਤੋਂ ਸਹਿਯੋਗ ਦੀ ਅਪੀਲ

ਐਸੋਸੀਏਸ਼ਨ ਨੇ ਆਪਣੇ ਨੋਟਿਸ ਰਾਹੀਂ ਸਾਰੀਆਂ ਨਿਆਂਇਕ ਅਤੇ ਸਬੰਧਤ ਅਦਾਲਤਾਂ ਨੂੰ ਦੀਵਾਲੀ ਦੇ ਮੱਦੇਨਜ਼ਰ ਲਏ ਗਏ ਇਸ ਫੈਸਲੇ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਨੋਟਿਸ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੇ ਦਸਤਖ਼ਤ ਅਤੇ ਅਧਿਕਾਰਤ ਮੋਹਰ ਵੀ ਮੌਜੂਦ ਹਨ। ਇਸ ਫ਼ੈਸਲੇ ਤਹਿਤ 5 ਅਤੇ 6 ਨਵੰਬਰ ਨੂੰ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਜੁੜੇ ਵਕੀਲ ਨਿਆਂਇਕ ਕੰਮਕਾਜ ਤੋਂ ਦੂਰ ਰਹਿਣਗੇ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਤਿਉਹਾਰ ਦੇ ਮੌਕੇ ਵਕੀਲਾਂ ਅਤੇ ਮੁਕੱਦਮੇਬਾਜ਼ਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ।


author

Anmol Tagra

Content Editor

Related News