ਨੌਦੀਪ ਕੌਰ ਮਾਮਲੇ ''ਚ ਮਨੀਸ਼ਾ ਗੁਲਾਟੀ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

02/14/2021 11:40:48 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਇਕੱਠਿਆਂ ਹੋਇਆ ਮਾਂ-ਧੀ ਦਾ ਸਸਕਾਰ, ਲਾੜੀ ਬਣਾ, ਲਾਲ ਫੁਲਕਾਰੀ ਨਾਲ ਦਿੱਤੀ ਕੁੜੀ ਨੂੰ ਅੰਤਿਮ ਵਿਦਾਈ

ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਹੈ।

ਇਹ ਵੀ ਪੜ੍ਹੋ : ਬਲਬੀਰ ਸਿੰਘ ਰਾਜੇਵਾਲ ਦੇ ਨਾਂ 'ਤੇ ਬਣਿਆ ਫਰਜ਼ੀ ਖਾਤਾ, ਅਪਲੋਡ ਹੋ ਰਹੀਆਂ ਗ਼ਲਤ ਪੋਸਟਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh