ਨੌਦੀਪ ''ਤੇ ਤਸ਼ੱਦਦ ਨੇ ਪੰਜਾਬ ''ਚ ਭਖਾਇਆ ਰੋਹ, ਪਟਿਆਲਾ ''ਚ ਜ਼ੋਰਦਾਰ ਪ੍ਰਦਰਸ਼ਨ
Wednesday, Feb 10, 2021 - 06:28 PM (IST)
ਪਟਿਆਲਾ (ਜੋਸਨ, ਬਲਜਿੰਦਰ, ਰਾਣਾ)- ਮਜ਼ਦੂਰ ਆਗੂ ਨੌਦੀਪ ਕੌਰ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਅਤੇ ਤਸ਼ੱਦਦ ਕਰਨ ਦੇ ਵਿਰੋਧ ’ਚ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਸਥਾਨਕ ਬੱਸ ਅੱਡਾ ਚੌਕ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਨਹਿਰੂ ਪਾਰਕ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾ ਜਨਰਲ ਸਕੱਤਰ ਅਮਨਦੀਪ ਦਿਓਲ ਅਤੇ ਸਪਨਾ ਪਟਿਆਲਾ ਨੇ ਆਖਿਆ ਕਿ ਮੋਦੀ ਸਰਕਾਰ ਵਲੋਂ ਜਿੱਥੇ ਖੇਤੀਬਾੜੀ ਆਰਥਿਕਤਾ ਦਾ ਉਜਾੜਾ ਕਰਨ ਲਈ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉੱਥੇ ਕਿਰਤ ਕਾਨੂੰਨਾਂ ’ਚ ਮਜ਼ਦੂਰ-ਵਿਰੋਧੀ ਸੋਧਾਂ ਕਰਕੇ ਕਾਰਪੋਰੇਟ ਅਤੇ ਸਰਮਾਏਦਾਰਾਂ ਨੂੰ ਲੋਕਾਂ ਦੀ ਮਿਹਨਤ ’ਤੇ ਡਾਕਾ ਮਾਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਿੱਲੀ ਧਰਨੇ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
ਸਰਕਾਰ ਦੇ ਲੋਕ-ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕਾਂ ’ਤੇ ਕੇਂਦਰ ਅਤੇ ਭਾਜਪਾ ਸਾਸ਼ਿਤ ਸੂਬਾ ਸਰਕਾਰਾਂ ਵੱਲੋਂ ਲਗਾਤਾਰ ਜ਼ਬਰ ਦਾ ਕੁਹਾੜਾ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਜ਼ਬਰ ਦੀ ਨੀਤੀ ’ਤੇ ਚੱਲਦਿਆਂ ਹੀ ਹਰਿਆਣਾ ਪੁਲਸ ਵੱਲੋਂ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਨਾ ਸਿਰਫ਼ ਝੂਠੇ ਪੁਲਸ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ, ਸਗੋਂ ਉਸ ’ਤੇ ਅੱਤਿਆਚਾਰ ਵੀ ਕੀਤਾ ਗਿਆ। ਇਸ ਲਈ ਸਿੱਧੇ ਤੌਰ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਜ਼ਿੰਮੇਵਾਰ ਹਨ। ਆਗੂਆਂ ਵੱਲੋਂ ਮੰਗ ਕੀਤੀ ਕਿ ਨੌਦੀਪ ਕੌਰ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਦਿਆਂ ਅੱਤਿਆਚਾਰ ਕਰਨ ਵਾਲੇ ਪੁਲਸ ਅਧਿਕਾਰੀਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, 60-70 ਵਿਅਕਤੀਆਂ ਨੇ ਕੀਤਾ ਡੇਅਰੀ 'ਤੇ ਹਮਲਾ, ਚਲਾਈਆਂ ਗੋਲ਼ੀਆਂ
ਇਸ ਦੌਰਾਨ ਡਾ. ਅਰਵਿੰਦਰ ਕੌਰ ਕਾਕੜਾ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਰਮਿੰਦਰ ਕੌਰ, ਕਿਰਤੀ ਕਿਸਾਨ ਯੂਨੀਅਨ ਵੱਲੋਂ ਦਵਿੰਦਰ ਸਿੰਘ ਪੂਨੀਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਗੁਰਮੀਤ ਦਿੱਤੂਪੁਰ, ਜਮਹੂਰੀ ਕਿਸਾਨ ਸਭਾ ਵੱਲੋਂ ਰਾਜ ਕਿਸ਼ਨ ਨੂਰਖੇੜੀ, ਗੈਸ ਏਜੰਸੀ ਵਰਕਰ ਯੂਨੀਅਨ (ਇਫਟੂ) ਵੱਲੋਂ ਸੁਰਜੀਤ ਸਿੰਘ, ਜ਼ਮੀਨ ਪ੍ਰਾਪਤੀ ਸਿੰਘ ਕਮੇਟੀ ਵੱਲੋਂ ਗੁਰਵਿੰਦਰ ਬੌੜਾਂ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਵਿਕਰਮਦੇਵ ਸਿੰਘ, ਨੌਜਵਾਨ ਭਾਰਤ ਸਭਾ ਵੱਲੋਂ ਖੁਸ਼ਵੰਤ ਸਿੰਘ ਹਨੀ, ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵੱਲੋਂ ਹਰਦੀਪ ਟੋਡਰਪੁਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਬਟਾਲਾ : ਭਾਜਪਾ ਆਗੂਆਂ ਨੂੰ ਚਿਤਾਵਨੀ, ਆਪਣੀ ਜ਼ਿੰਮੇਵਾਰੀ 'ਤੇ ਆਉਣਾ ਵੋਟ ਮੰਗਣ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।