ਮਨੀਸ਼ਾ ਗੁਲਾਟੀ ਨੂੰ 'ਨੌਦੀਪ ਕੌਰ' ਨਾਲ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ, ਜੇਲ੍ਹ ਸੁਪਰੀਡੈਂਟ ਨੇ ਕਹੀ ਇਹ ਗੱਲ
Monday, Feb 15, 2021 - 03:57 PM (IST)
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰੀਡੈਂਟ ਕਰਨਾਲ ਨੇ ਕਿਰਤੀ ਕਾਰਕੁੰਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰੀਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਮਨੀਸ਼ਾ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ 3 ਬੂਥਾਂ 'ਤੇ ਮੁੜ ਪੈਣਗੀਆਂ ਵੋਟਾਂ, ਸੂਬਾ ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
ਦੱਸਣਯੋਗ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਪੰਜਾਬ ਤੋਂ ਕਿਰਤੀ ਕਾਰਕੁੰਨ ਨੌਦੀਪ ਕੌਰ ਦੀ ਰਿਹਾਈ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਵੱਡੀ ਵਾਰਦਾਤ, ਮਹਿਲਾ ਕਾਂਗਰਸ ਦੀ ਪ੍ਰਧਾਨ 'ਤੇ ਅਣਪਛਾਤੇ ਲੋਕਾਂ ਨੇ ਚਲਾਈਆਂ ਗੋਲੀਆਂ
ਨੌਦੀਪ ਕੌਰ ਇਸ ਸਮੇਂ ਕਰਨਾਲ ਜੇਲ੍ਹ 'ਚ ਬੰਦ ਹੈ। ਮਜ਼ੂਦਰਾਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਦਾ ਮਾਮਲਾ ਬੀਤੇ ਦਿਨਾਂ ਤੋਂ ਕਾਫੀ ਭਖਿਆ ਹੋਇਆ ਹੈ ਅਤੇ ਉਸ ਦੀ ਰਿਹਾਈ ਲਈ ਦੇਸ਼ ਤੇ ਵਿਦੇਸ਼ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ।
ਸੋਨੀਪਤ ਦੀ ਜ਼ਿਲ੍ਹਾ ਅਦਾਲਤ ਵੱਲੋਂ ਨੌਦੀਪ ਕੌਰ ਨੂੰ ਇਕ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਗਈ ਹੈ, ਜਦੋਂ ਕਿ ਉਸ ਖ਼ਿਲਾਫ਼ 2 ਕੇਸਾਂ ਕਰਕੇ ਉਸ ਨੂੰ ਅਜੇ ਜੇਲ੍ਹ 'ਚ ਹੀ ਰੱਖਿਆ ਗਿਆ ਹੈ।
ਨੋਟ : ਮਨੀਸ਼ਾ ਗੁਲਾਟੀ ਨੂੰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਾ ਦਿੱਤੇ ਜਾਣ ਬਾਰੇ ਦਿਓ ਆਪਣੀ ਰਾਏ