ਨੌਦੀਪ ’ਤੇ ਹੋਏ ਤਸ਼ੱਦਦ ਦਾ ਮਾਮਲਾ ਭੱਖਿਆ, ਹੁਣ ਰੂਪਨਗਰ ਵਿਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
Wednesday, Feb 10, 2021 - 06:10 PM (IST)
ਰੂਪਨਗਰ ( ਸੱਜਣ ਸੈਣੀ)- ਅੱਜ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੱਦੇ ਤਹਿਤ ਰੋਸ ਪ੍ਰਦਰਸ਼ਨ ਦੌਰਾਨ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ । ਇਸ ਮੌਕੇ ਸਰਕਾਰੀ ਕਾਲਜ ਰੋਪੜ ਦੇ ਪ੍ਰਧਾਨ ਨੈਨਸੀ ਅਤੇ ਸ਼ਹਿਜ਼ਾਦੀ ਵੱਲੋਂ ਨੋਦੀਪ ਕੌਰ ਨੂੰ ਗ਼ਲਤ ਧਰਾਵਾਂ ਹੇਠ ਦਰਜ ਮੁਕੱਦਮੇ ਨੂੰ ਰੱਦ ਕਰਨ ਅਤੇ ਹਰਿਆਣਾ ਪੁਲਸ ਵੱਲੋਂ ਨੌਦੀਪ ਕੌਰ ਉੱਤੇ ਹੋਏ ਤਸ਼ੱਦਦ ਦਾ ਸਖ਼ਤ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ : ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ
ਇਸ ਮੌਕੇ ਨੈਨਸੀ ਨੇ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਮਜ਼ਦੂਰ ਵਰਗ ਅਤੇ ਕਿਸਾਨ ਵਰਗ ਦੋਵੇਂ ਇਕੱਠਿਆਂ ਹੋ ਕੇ ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ। ਨੌਦੀਪ ਕੌਰ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਹੈ, ਉਸ ਨੂੰ ਕੁੰਡਲੀ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਪੁਲਸ ਨੇ ਗ਼ਲਤ ਵਿਹਾਰ ਕੀਤਾ ਗਿਆ, ਜੋ ਕਿ ਨਿੰਦਣਯੋਗ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਸਰਕਾਰਾਂ ਇਸ ਲੜਾਈ ਨੂੰ ਕਮਜ਼ੋਰ ਕਰਨ ਲਈ ਕਈ ਨੌਜਵਾਨਾਂ, ਕਿਸਾਨਾਂ ਅਤੇ ਪੱਤਰਕਾਰਾਂ ਉਤੇ ਝੂਠੇ ਪਰਚੇ ਦਰਜ਼ ਕਰ ਰਹੀ ਹੈ, ਜਿਸ ਦੀ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਲਸ ਪ੍ਰਸ਼ਾਸਨ ਵੱਲੋਂ ਨੌਜਵਾਨਾਂ, ਕਿਸਾਨਾਂ ਅਤੇ ਹੋਰ ਸਮਾਜਿਕ ਕਾਰਕੁਨਾਂ ਉੱਤੇ ਹੋ ਰਹੇ ਝੂਠੇ ਪਰਚੇ ਰੱਦ ਕੀਤੇ ਜਾਣ। ਇਸ ਦੌਰਾਨ ਪੰਜਾਬ ਸਟੂਡੈਂਟ ਯੂਨੀਅਨ ਦੇ ਸਾਰੇ ਹੀ ਆਗੂ ਪ੍ਰਦਰਸ਼ਨ ਕਰਦੇ ਹੋਏ ਰਵੀ, ਸ਼ਹਿਜ਼ਾਦੀ, ਫ਼ਿਜ਼ਾ, ਆਰਤੀ, ਪਿੰਕੀ ਆਦਿ ਮੌਜੂਦ ਸਨ ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਦਾ ਨੌਜਵਾਨ ਗ੍ਰਿਫ਼ਤਾਰ, ਪਰਿਵਾਰ ਨੇ ਸਰਕਾਰ ਨੂੰ ਕੀਤੀ ਇਹ ਅਪੀਲ (ਵੀਡੀਓ)