ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਸ਼ੋਰ ਪ੍ਰਦੂਸ਼ਣ ਕਰਨ ''ਤੇ ਲਾਈ ਪਾਬੰਦੀ

04/06/2018 2:38:32 PM


ਕਪੂਰਥਲਾ (ਗੁਰਵਿੰਦਰ ਕੌਰ, ਮਲਹੋਤਰਾ) - ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ ਦੀ ਹਦੂਦ ਅੰਦਰ ਉੱਚੀ ਆਵਾਜ਼ 'ਚ ਚਲਾਏ ਜਾਣ ਵਾਲੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ 'ਤੇ ਪ੍ਰੈੱਸ਼ਰ ਹਾਰਨ ਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਜਾਣਕਾਰੀ ਪ੍ਰੈੱਸ ਨੂੰ ਦਿੰਦਿਆਂ ਡੀ. ਸੀ. ਮੁਹੰਮਦ ਤਇਅਬ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲੇ 'ਚ ਸਰਕਾਰੀ ਤੇ ਗੈਰ-ਸਰਕਾਰੀ ਇਮਾਰਤਾਂ/ਥਾਵਾਂ, ਸਿਨੇਮਿਆਂ, ਮੈਰਿਜ ਪੈਲਸਾਂ 'ਚ ਅਕਸਰ ਆਮ ਤੌਰ 'ਤੇ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਚਲਾਏ ਜਾਂਦੇ ਹਨ। ਉੱਚੀ ਆਵਾਜ਼ 'ਚ ਗੱਡੀਆਂ 'ਚ ਪ੍ਰੈੱਸ਼ਰ ਹਾਰਨ ਲਾਏ ਜਾਂਦੇ ਹਨ, ਜਿਸ ਨਾਲ ਸ਼ੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ। ਇਸ ਨਾਲ ਆਮ ਜਨਤਾ ਤੋਂ ਇਲਾਵਾ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਆਚਰਨ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਅਮਨ ਤੇ ਸ਼ਾਂਤੀ 'ਚ ਖੱਲਲ ਪੈਦਾ ਹੋਣ 'ਤੇ ਮਾਨਵ ਜੀਵਨ ਦੀ ਹੋਂਦ ਨੂੰ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਦਸਿਆ ਕਿ ਪਾਬੰਦੀ ਦੇ ਇਹ ਹੁਕਮ 4 ਜੂਨ 2018 ਤਕ ਲਾਗੂ ਰਹਿਣਗੇ।


Related News