ਮਾਛੀਵਾੜਾ ਨਗਰ ਕੌਂਸਲ ਚੋਣਾਂ ਵਿਚ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ''ਰੱਦ''
Friday, Dec 13, 2024 - 08:11 PM (IST)
ਮਾਛੀਵਾੜਾ ਸਾਹਿਬ (ਟੱਕਰ)- ਮਾਛੀਵਾੜਾ ਨਗਰ ਕੌਂਸਲ ਚੋਣਾਂ ਸਬੰਧੀ ਵੱਖ-ਵੱਖ ਪਾਰਟੀਆਂ ਦੇ 68 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਚੋਣ ਅਧਿਕਾਰੀ ਰੁਪਿੰਦਰ ਕੌਰ ਨੇ ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਉਪਰੰਤ ਇਨ੍ਹਾਂ ’ਚੋਂ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਹਨ। ਰੱਦ ਹੋਣ ਵਾਲੇ ਉਮੀਦਵਾਰਾਂ ਵਿਚ ਜ਼ਿਆਦਾਤਰ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਇੱਕ ‘ਆਪ’ ਆਗੂ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ- ਕਾਰ ਸਵਾਰ ਨੌਜਵਾਨਾਂ ਦਾ ਕਾਰਾ ; ਨਾਕਾ ਦੇਖ ਭਜਾ ਲਈ ਕਾਰ, ਜਾਂਦੇ-ਜਾਂਦੇ ਪੁਲਸ ਪਾਰਟੀ 'ਤੇ ਚਲਾ'ਤੀਆਂ ਗੋਲ਼ੀਆਂ
ਜਾਣਕਾਰੀ ਅਨੁਸਾਰ ਮਾਛੀਵਾੜਾ ਦੇ 15 ਵਾਰਡਾਂ ’ਚੋਂ 6 ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ, ਜਿਸ ਵਿਚ ਵਾਰਡ ਨੰਬਰ 1 ਤੋਂ ‘ਆਪ’ ਉਮੀਦਵਾਰ ਪ੍ਰਕਾਸ਼ ਕੌਰ, ਵਾਰਡ ਨੰਬਰ 2 ਤੋਂ ‘ਆਪ’ ਉਮੀਦਵਾਰ ਨਗਿੰਦਰ ਸਿੰਘ ਮੱਕੜ, ਵਾਰਡ ਨੰਬਰ 6 ਤੋਂ ‘ਆਪ’ ਆਗੂ ਨੀਰਜ ਕੁਮਾਰ, ਵਾਰਡ ਨੰਬਰ 8 ਤੋਂ ‘ਆਪ’ ਆਗੂ ਕਿਸ਼ੋਰ ਕੁਮਾਰ, ਵਾਰਡ ਨੰਬਰ 11 ਤੋਂ ‘ਆਪ’ ਆਗੂ ਰਵਿੰਦਰਜੀਤ ਕੌਰ, ਵਾਰਡ ਨੰਬਰ 15 ਤੋਂ ‘ਆਪ’ ਉਮੀਦਵਾਰ ਧਰਮਪਾਲ ਅਤੇ ਵਾਰਡ ਨੰਬਰ 14 ਤੋਂ ਆਜ਼ਾਦ ਉਮੀਦਵਾਰ ਅਸ਼ੋਕ ਸੂਦ ਦੇ ਨਾਮ ਸ਼ਾਮਲ ਹਨ, ਜਦਕਿ ਬਾਕੀ ਦੇ 8 ਵਾਰਡ ਜਿਨ੍ਹਾਂ 'ਚੋਂ ਵਾਰਡ ਨੰਬਰ 3, 4, 5, 7, 9, 10, 12, 13 ਵਿਚ ਮੁਕਾਬਲਾ ਦੇਖਣ ਨੂੰ ਮਿਲੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e