ਲੋਕ ਸਭਾ ਚੋਣਾਂ: ਪੰਜਾਬ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀਆਂ ਤਾਰੀਖ਼ਾਂ ਜਾਰੀ

Tuesday, May 07, 2024 - 06:42 PM (IST)

ਲੋਕ ਸਭਾ ਚੋਣਾਂ: ਪੰਜਾਬ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀਆਂ ਤਾਰੀਖ਼ਾਂ ਜਾਰੀ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ’ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ ਅੱਜ ਯਾਨੀ 7 ਮਈ ਤੋਂ ਹੋ ਗਈ ਹੈ ਤੇ ਇਸ ਦੀ ਆਖਰੀ 14 ਮਈ (ਮੰਗਲਵਾਰ) ਹੈ। ਇਸ ਦੇ ਨਾਲ ਹੀ ਕਾਂਗਰਸ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਵੇਰਵਾ ਵੀ ਜਾਰੀ ਕਰ ਦਿੱਤਾ ਗਿਆ ਹੈ। 

ਕਾਂਗਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਸੰਗਰੂਰ ਤੋਂ, ਡਾ. ਧਰਮਵੀਰ ਗਾਂਧੀ ਪਟਿਆਲਾ ਤੋਂ 8 ਮਈ ਨੂੰ, ਕੁਲਬੀਰ ਸਿੰਘ ਜ਼ੀਰਾ ਖਡੂਰ ਸਾਹਿਬ ਤੋਂ 9 ਮਈ ਨੂੰ, ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ, ਚਰਨਜੀਤ ਸਿੰਘ ਚੰਨੀ ਜਲੰਧਰ ਤੋਂ, ਯਾਮਿਨੀ ਗੋਮਰ ਹੁਸ਼ਿਆਰਪੁਰ ਤੋਂ, ਡਾ. ਅਮਰ ਸਿੰਘ ਫ਼ਤਿਹਗੜ੍ਹ ਸਾਹਿਬ, ਅਮਰਜੀਤ ਕੌਰ ਸਾਹੋਕੇ ਫਰੀਦਕੋਟ ਤੋਂ, ਜੀਤ ਮਹਿੰਦਰਜੀਤ ਸਿੰਘ ਸਿੱਧੂ ਬਠਿੰਡਾ ਤੋਂ 10 ਮਈ ਨੂੰ, ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਤੋਂ 11 ਮਈ ਨੂੰ ਅਤੇ ਵਿਜੇ ਇੰਦਰ ਸਿੰਗਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ 13 ਮਈ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ: ਬੱਚੇ ਨੂੰ ਸਕੂਲ ਤੋਰਨ ਮਗਰੋਂ ਮਾਂ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਲੋਕ ਸਭਾ ਚੋਣਾਂ ਲਈ ਪੰਜਾਬ 'ਚ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ (ਮੰਗਲਵਾਰ) ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਸੂਬੇ ਵਿਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ। ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਪੰਜਾਬ ਸਮੇਤ ਦੇਸ਼ ਵਿਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 7 ਮਈ ਤੋਂ 14 ਮਈ ਤਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2A ਵਿਚ ਭਰੇ ਜਾਣੇ ਹਨ।ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ‘ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਆਗੂ ਦੇ ਕਤਲਕਾਂਡ 'ਚ ਨਵਾਂ ਮੋੜ! ਗ੍ਰੰਥੀ ਸਿੰਘ ਸਣੇ 2 ਵਿਅਕਤੀ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News