ਨਗਰ ਨਿਗਮ ਚੋਣਾਂ : ਲੁਧਿਆਣਾ ''ਚ 682 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ
Friday, Dec 13, 2024 - 04:05 AM (IST)
ਲੁਧਿਆਣਾ (ਹਿਤੇਸ਼)- ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦੀ ਡੈੱਡਲਾਈਨ ਵੀਰਵਾਰ ਨੂੰ ਖ਼ਤਮ ਹੋ ਗਈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ ਮੁਤਾਬਕ ਉਮੀਦਵਾਰਾਂ ਦਾ ਅੰਕੜਾ 682 ’ਤੇ ਪੁੱਜ ਗਿਆ ਹੈ।
ਇਸ ਤੋਂ ਪਹਿਲਾਂ 9 ਦਸੰਬਰ ਨੂੰ ਕਿਸੇ ਉਮੀਦਵਾਰ ਨੇ ਨਾਮੀਨੇਸ਼ਨ ਫਾਈਲ ਨਹੀਂ ਕੀਤੀ, ਜਦਕਿ 10 ਦਸੰਬਰ ਨੂੰ ਸਿਰਫ਼ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ। ਇਸ ਮਗਰੋਂ 11 ਦਸੰਬਰ ਨੂੰ 25 ਵਿਅਕਤੀਆਂ ਵੱਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਗਏ ਸਨ, ਪਰ ਪ੍ਰਸ਼ਾਸਨ ਵੱਲੋਂ 95 ਵਾਰਡਾਂ ਨੂੰ 9 ਹਿੱਸਿਆਂ ’ਚ ਵੰਡ ਕੇ ਮਾਰਕ ਕੀਤੀ ਗਈ 7 ਸਰਕਾਰੀ ਵਿਭਾਗਾਂ ਦੀ ਲੋਕੇਸ਼ਨ ’ਤੇ ਆਖ਼ਰੀ ਦਿਨ ਨਾਮਜ਼ਦਗੀ ਦਾਖਲ ਕਰਨ ਦਾ ਹਜੂਮ ਉਮੜ ਪਿਆ।
ਸਕਰੂਟਨੀ ਅਤੇ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਸਾਫ ਹੋਵੇਗੀ ਤਸਵੀਰ
ਹਾਲਾਂਕਿ 95 ਵਾਰਡਾਂ ਲਈ 682 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ ਪਰ ਸਕਰੂਟਨੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਤਸਵੀਰ ਪੂਰੀ ਤਰ੍ਹਾਂ ਸਾਫ ਹੋਵੇਗੀ, ਕਿਉਂਕਿ ਕਈ ਲੋਕਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ, ਜਿਸ ਦੀ ਰਿਪੋਰਟ ਹੁਣ ਤੱਕ ਪ੍ਰਸ਼ਾਸਨ ਵੱਲੋਂ ਜਾਰੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਮਾਸੂਮ ਨੂੰ ਖੇਡਦਿਆਂ ਛੱਡ ਅੰਦਰ ਚਲੀ ਗਈ ਮਾਂ, ਕੁਝ ਪਲਾਂ ਬਾਅਦ ਆਈ ਬਾਹਰ ਤਾਂ ਨਿਕਲ ਗਈਆਂ ਚੀਕਾਂ
ਇਸ ਤੋਂ ਇਲਾਵਾ ਜਿਹੜੇ ਲੋਕ ਆਪਣੀ ਪਾਰਟੀ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰ ਕੇ ਗਏ ਹਨ, ਉਨ੍ਹਾਂ ’ਚੋਂ ਕੁਝ ਕੁ ਨੂੰ ਸ਼ਾਂਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਸਹੀ ਅੰਕੜਾ ਸਾਹਮਣੇ ਆਵੇਗਾ।
ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਸੜਕ ਹਾਦਸਿਆਂ ਦਾ ਮੁੱਦਾ, ਕੇਂਦਰ ਨੂੰ ਕੀਤੀ ਜ਼ਰੂਰੀ ਕਦਮ ਚੁੱਕਣ ਦੀ ਅਪੀਲ
ਨਿਗਮ ਦੇ ਨਾਲ ਬਾਕੀ ਵਿਭਾਗਾਂ ਤੋਂ ਐੱਨ.ਓ.ਸੀ. ਹਾਸਲ ਕਰਨ ਲਈ ਵੇਲਣੇ ਪਏ ਪਾਪੜ
ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲਿਆਂ ਦਾ ਅੰਕੜਾ 3 ਦਿਨ ਤੱਕ ਕਾਫੀ ਘੱਟ ਹੋਣ ਲਈ ਐੱਨ.ਓ.ਸੀ. ਦੀ ਸ਼ਰਤ ਦਾ ਵੀ ਹਵਾਲਾ ਦਿੱਤਾ ਜਾ ਰਿਹਾ ਹੈ, ਕਿਉਂਕਿ ਨਗਰ ਨਿਗਮ ਦੇ ਨਾਲ ਨਗਰ ਸੁਧਾਰ ਟਰੱਸਟ, ਗਲਾਡਾ ਜਾਂ ਕਿਸੇ ਹੋਰ ਵਿਭਾਗ ਦੀ ਪ੍ਰਾਪਰਟੀ ਹੋਣ ’ਤੇ ਕੋਈ ਬਕਾਇਆ ਨਾ ਹੋਣ ਸਬੰਧੀ ਰਿਪੋਰਟ ਕਰਵਾਉਣਾ ਜ਼ਰੂਰੀ ਕੀਤਾ ਗਿਆ ਸੀ।
ਇਸੇ ਤਰ੍ਹਾਂ ਕਿਸੇ ਵਿਅਕਤੀ ਦੀ ਇਕ ਤੋਂ ਜ਼ਿਆਦਾ ਵਿਭਾਗ ’ਚ ਪ੍ਰਾਪਰਟੀ ਹੋਣ ’ਤੇ ਐੱਨ.ਓ.ਸੀ. ਹਾਸਲ ਕਰਨ ਲਈ ਕਾਫੀ ਭੱਜ-ਦੌੜ ਕਰਨੀ ਪਈ। ਇਸ ਤੋਂ ਇਲਾਵਾ ਬਿਜਲੀ ਵਿਭਾਗ ਅਤੇ ਟ੍ਰਾਂਸਪੋਰਟ ਡਿਪਾਰਟਮੈਂਟ ਤੋਂ ਵੀ ਕੋਈ ਬਕਾਇਆ ਨਾ ਹੋਣ ਦੀ ਰਿਪੋਰਟ ਲੈਣਾ ਜ਼ਰੂਰੀ ਸੀ, ਜਿਸ ਦੇ ਲਈ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ’ਤੇ ਦੋਸ਼ ਲਾਇਆ ਗਿਆ ਕਿ ਪਹਿਲਾਂ ਤਾਂ ਚੋਣਾਂ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਕਾਫੀ ਘੱਟ ਸਮਾਂ ਦਿੱਤਾ ਗਿਆ ਅਤੇ ਫਿਰ ਇੰਨੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ।
ਇਹ ਵੀ ਪੜ੍ਹੋ- 11ਵੀਂ 'ਚ ਪੜ੍ਹਦੇ ਵਿਦਿਆਰਥੀਆਂ ਨਾਲ ਵਾਪਰ ਗਈ ਅਣਹੋਣੀ, Reels ਦੇ ਚੱਕਰ 'ਚ ਗੁਆ ਲਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e