ਪੰਜਾਬ ''ਚ ਨਾਮਜ਼ਦਗੀ ਦਾਖ਼ਲ ਕਰਨ ਦੇ ਦੂਜੇ ਦਿਨ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ: ਸਿਬਿਨ ਸੀ

05/08/2024 10:53:45 PM

ਜੈਤੋ (ਰਘੂਨੰਦਨ ਪਰਾਸ਼ਰ) - ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਨੇ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਦੇ ਅਨੁਸਾਰ ਗੁਰਦਾਸਪੁਰ, ਜਲੰਧਰ, ਆਨੰਦਪੁਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਤੋਂ 1-1 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਸੰਗਰੂਰ ਤੋਂ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਤੋਂ 3-3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਪਟਿਆਲਾ ਤੋਂ ਤਿੰਨ ਉਮੀਦਵਾਰਾਂ ਵਿੱਚੋਂ ਦੋ ਨੇ ਦੋ-ਦੋ ਫਾਰਮ ਭਰੇ ਹਨ। ਜਦੋਂ ਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬੁੱਧਵਾਰ ਨੂੰ ਫ਼ਿਰੋਜ਼ਪੁਰ, ਖਡੂਰ ਸਾਹਿਬ, ਬਠਿੰਡਾ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ 7 ਮਈ ਨੂੰ ਪੰਜਾਬ ਤੋਂ 13 ਉਮੀਦਵਾਰਾਂ ਨੇ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

 


Inder Prajapati

Content Editor

Related News