ਨਗਰ ਨਿਗਮ, ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤਾਂ ਦੇ 139 ਵਾਰਡਾਂ ਲਈ 698 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

Friday, Dec 13, 2024 - 04:55 AM (IST)

ਨਗਰ ਨਿਗਮ, ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤਾਂ ਦੇ 139 ਵਾਰਡਾਂ ਲਈ 698 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ

ਜਲੰਧਰ (ਚੋਪੜਾ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿਚ ਨਗਰ ਨਿਗਮ, ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦੇ ਆਖਰੀ ਦਿਨ 139 ਵਾਰਡਾਂ ਲਈ 698 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰੇ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਦੇ 85 ਵਾਰਡਾਂ ਲਈ ਕੁੱਲ 448 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ ਹਨ। ਇਸੇ ਤਰ੍ਹਾਂ ਨਗਰ ਪ੍ਰੀਸ਼ਦ ਭੋਗਪੁਰ ਦੇ 13 ਵਾਰਡਾਂ ਲਈ 62, ਨਗਰ ਪ੍ਰੀਸ਼ਦ ਗੋਰਾਇਆ ਦੇ 13 ਵਾਰਡਾਂ ਲਈ 53 ਅਤੇ ਨਗਰ ਪ੍ਰੀਸ਼ਦ ਫਿਲੌਰ ਦੇ ਵਾਰਡ ਨੰਬਰ 13 ਲਈ 4 ਨਾਮਜ਼ਦਗੀ ਕਾਗਜ਼ ਭਰੇ ਗਏ ਹਨ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ 13 ਵਾਰਡਾਂ ਲਈ 47 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ ਹਨ, ਜਦਕਿ ਨਗਰ ਪੰਚਾਇਤ ਸ਼ਾਹਕੋਟ ਦੇ 13 ਵਾਰਡਾਂ ਲਈ 81 ਉਮੀਦਵਾਰਾਂ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਵਾਰਡ ਨੰਬਰ 5 ਲਈ 3 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ ਹਨ।

ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਸੜਕ ਹਾਦਸਿਆਂ ਦਾ ਮੁੱਦਾ, ਕੇਂਦਰ ਨੂੰ ਕੀਤੀ ਜ਼ਰੂਰੀ ਕਦਮ ਚੁੱਕਣ ਦੀ ਅਪੀਲ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਗਰ ਨਿਗਮ, ਨਗਰ ਪ੍ਰੀਸ਼ਦ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਉਚਿਤ ਢੰਗ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਚਿਤ ਪ੍ਰਬੰਧ ਕੀਤੇ ਗਏ ਹਨ ਅਤੇ ਚੋਣ ਕਰਮਚਾਰੀਆਂ ਨੂੰ ਲੋੜੀਂਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ 13 ਦਸੰਬਰ ਨੂੰ ਹੋਵੇਗੀ ਅਤੇ 14 ਦਸੰਬਰ ਨੂੰ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਣਗੇ। ਉਨ੍ਹਾਂ ਕਿਹਾ ਕਿ 21 ਦਸੰਬਰ ਨੂੰ ਪੋਲਿੰਗ ਹੋਵੇਗੀ ਅਤੇ ਉਪਰੰਤ ਉਸੇ ਦਿਨ ਵੋਟਾਂ ਦੀ ਗਿਣਤੀ ਕਰ ਕੇ ਚੋਣ ਨਤੀਜੇ ਐਲਾਨ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਮਾਸੂਮ ਨੂੰ ਖੇਡਦਿਆਂ ਛੱਡ ਅੰਦਰ ਚਲੀ ਗਈ ਮਾਂ, ਕੁਝ ਪਲਾਂ ਬਾਅਦ ਆਈ ਬਾਹਰ ਤਾਂ ਨਿਕਲ ਗਈਆਂ ਚੀਕਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News