ਵਿਧਾਨ ਸਭਾ ਚੋਣਾਂ ਲਈ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ ਉਮੀਦਵਾਰ

Monday, Jan 24, 2022 - 10:35 AM (IST)

ਵਿਧਾਨ ਸਭਾ ਚੋਣਾਂ ਲਈ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ ਉਮੀਦਵਾਰ

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ, ਸਿੰਗਲਾ) : ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਵਿਚ ਚੋਣ ਲੜਨ ਵਾਲੇ ਉਮੀਦਵਾਰ ਮੰਗਲਵਾਰ, 25 ਜਨਵਰੀ 2022 ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 1 ਫਰਵਰੀ ਹੋਵੇਗੀ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 4 ਫਰਵਰੀ, 2022 ਤੱਕ ਵਾਪਸ ਲੈ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ 20 ਫਰਵਰੀ ਨੂੰ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।


author

Babita

Content Editor

Related News