ਸ੍ਰੀ ਮੁਕਤਸਰ ਸਾਹਿਬ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਭਰਿਆ ਨਾਮਜ਼ਦਗੀ ਪੱਤਰ

01/25/2022 3:49:55 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : 20 ਫਰਵਰੀ ਨੂੰ ਹੋ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਸਬੰਧ ਵਿਚ ਅੱਜ ਤੋਂ ਸ਼ੁਰੂ ਹੋਏ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਸਿਲਸਿਲੇ ਤਹਿਤ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ। ਸ੍ਰੀ ਮੁਕਤਸਰ ਸਾਹਿਬ ਦੇ ਮਿੰਨੀ ਸਕੱਤਰੇਤ  ਵਿਖੇ ਐੱਸ. ਡੀ. ਐੱਮ. ਕਮ ਰਿਟਰਨਿੰਗ ਅਫਸਰ ਸਵਰਣਜੀਤ ਕੌਰ ਕੋਲ ਉਨ੍ਹਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। ਕੋਰੋਨਾ ਦੇ ਚੱਲਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਹੀ ਨਾਮਜ਼ਦਗੀ ਪਰਚਾ ਦਾਖ਼ਲ ਕਰਵਾਉਣ ਲਈ ਜਾਣ ਦਿੱਤੇ ਗਏ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਸ਼ੁਰੂ, ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੇ ਕਾਗਜ਼

ਨਾਮਜ਼ਦਗੀ ਪਰਚੇ ਦਾਖ਼ਲ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦਾਅਵਾ ਕੀਤਾ ਕਿ ਇਸ ਵਾਰ ਜਿੱਥੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੀ ਸੀਟ ਉਹ ਮੁੜ ਤੋਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ, ਉੱਥੇ ਹੀ ਇਸ ਵਾਰ ਪੰਜਾਬ ਵਿਚ ਵੀ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ। ਭਾਜਪਾ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਨੂੰ ਪਤਾ ਲੱਗ ਜਾਵੇਗਾ ਕਿ ਪੰਜਾਬ ਵਿਚ ਕਿੰਨੇ ਕੁ ਲੋਕ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ਉਨ੍ਹਾਂ ਨਾਲ ਮਨਜੀਤ ਸਿੰਘ ਬਰਕੰਦੀ, ਖੁਸ਼ਪ੍ਰੀਤ ਕੌਰ ਬਰਕੰਦੀ, ਮਿੱਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਕੌਂਸਲ, ਗੁਰਦੀਪ ਸਿੰਘ ਮੜ੍ਹਮੱਲੂ, ਬਿੰਦਰ ਗੋਨਿਆਣਾ, ਹਰਵਿੰਦਰ ਸਿੰਘ, ਸਨੀ ਹੀਰ, ਹਰਮੀਤ ਸਿੰਘ, ਗਗਨ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਰਾਤ ਦੇ ਹਨ੍ਹੇਰੇ ’ਚ ਨਹਿਰ ਵਿਚ ਡਿੱਗੀ ਗੱਡੀ, ਦੋ ਦੋਸਤਾਂ ਦੀਆਂ ਮਿਲੀਆਂ ਲਾਸ਼ਾਂ, 9 ਭੈਣਾਂ ਦੇ ਸਿਰੋਂ ਉੱਠਿਆ ਭਰਾ ਦਾ ਹੱਥ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News