ਹਲਕਾ ਭੁਲੱਥ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

Monday, Jan 31, 2022 - 04:12 PM (IST)

ਹਲਕਾ ਭੁਲੱਥ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

ਭੁਲੱਥ (ਰਜਿੰਦਰ)- ਵਿਧਾਨ ਸਭਾ ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਅੱਜ ਐੱਸ. ਡੀ. ਐੱਮ. ਭੁਲੱਥ ਕਮ ਚੋਣ ਰਿਟਰਨਿੰਗ ਅਫ਼ਸਰ ਸ਼ਾਇਰੀ ਮਲਹੋਤਰਾ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। 

ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਬਿਆਨ, ਦੋਵੇਂ ਸੀਟਾਂ ਤੋਂ ਸੀ. ਐੱਮ. ਚੰਨੀ ਨੂੰ ਹਰਾਏਗੀ ‘ਆਪ’

ਇਸ ਮੌਕੇ ਉਨ੍ਹਾਂ ਨਾਲ ਜਵਾਈ ਯੁਵਰਾਜ ਭੁਪਿੰਦਰ ਸਿੰਘ, ਨਗਰ ਪੰਚਾਇਤ ਬੇਗੋਵਾਲ ਦੇ ਪ੍ਰਧਾਨ ਰਜਿੰਦਰ ਸਿੰਘ ਲਾਡੀ ਵੀ ਸਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਵਜੋਂ ਉਨ੍ਹਾਂ ਨੇ ਅੱਜ ਪੇਪਰ ਦਾਖਲ ਕਰਵਾਏ ਹਨ। ਮੈਨੂੰ ਵਿਸ਼ਵਾਸ ਹੈ ਕਿ ਵਾਹਿਗੁਰੂ ਕਿਰਪਾ ਕਰੇਗਾ, ਕਿਉਂਕਿ ਹਲਕੇ ਦੇ ਲੋਕਾਂ ਵਿਚ ਅਕਾਲੀ ਦਲ ਅਤੇ ਬਸਪਾ ਪ੍ਰਤੀ ਬਹੁਤ ਜਿਆਦਾ ਉਤਸ਼ਾਹ ਹੈ।       

ਇਹ ਵੀ ਪੜ੍ਹੋ:  ਕਬਾੜ ਚੁਗਣ ਵਾਲੀ ਬਜ਼ੁਰਗ ਬੀਬੀ ਨੂੰ ਕੁੱਟ-ਕੁੱਟ ਸਰੀਰ 'ਤੇ ਪਾਏ ਨੀਲ, ਝੋਲੇ ਦੀ ਤਲਾਸ਼ੀ ਲਈ ਤਾਂ ਖੁੱਲ੍ਹੀਆਂ ਅੱਖਾਂ

ਇਥੇ ਦੱਸਣਯੋਗ ਹੈ ਕਿ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਅਤੇ ਬਸਪਾ ਵੱਲੋਂ ਹਲਕਾ ਭੁਲੱਥ ਤੋਂ ਬੀਬੀ ਜਗੀਰ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਬੀਬੀ ਜਗੀਰ ਕੌਰ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਰਾਣਾ ਨਾਲ ਹੋਣ ਵਾਲਾ ਹੈ।     

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News