ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

Thursday, Dec 12, 2024 - 01:13 PM (IST)

ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਉਮੀਦਵਾਰਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਮੱਲਾਂਵਾਲਾ (ਜਸਪਾਲ ਸੰਧੂ) : ਨਗਰ ਪੰਚਾਇਤ ਮੱਲਾਂਵਾਲਾ ਦੀਆਂ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਆਖਰੀ ਦਿਨ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਰੀਟਰਨਿੰਗ ਅਫਸਰ ਸੁਰਜੀਤ ਸਿੰਘ ਬੀ.ਡੀ.ਪੀ.ਓ. ਜ਼ੀਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਤੱਕ ਤਿੰਨ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਕੱਲ 13 ਦਸੰਬਰ ਨੂੰ ਕਾਗਜ਼ਾਂ ਦੀ ਵਾਪਸੀ ਹੋਵੇਗੀ ਅਤੇ 14 ਦਸੰਬਰ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਐੱਸ.ਐੱਸ.ਪੀ. ਸਾਹਿਬ ਫਿਰੋਜ਼ਪੁਰ ਵੱਲੋਂ ਚੋਣਾਂ ਨੂੰ ਦੇਖਦਿਆਂ ਹੋਇਆਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।  ਹਾਲਾਤ ਦਾ ਜਾਇਜ਼ਾ ਲੈਣ ਲਈ ਰਣਧੀਰ ਕੁਮਾਰ ਐੱਸ.ਪੀ.ਡੀ. ਫਿਰੋਜ਼ਪੁਰ ਵੀ ਪਹੁੰਚੇ।


author

Gurminder Singh

Content Editor

Related News