ਰਾਜ ਸਭਾ ਚੋਣਾਂ ਲਈ 14 ਮਾਰਚ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ : ਡਾ. ਰਾਜੂ

Sunday, Mar 13, 2022 - 08:33 PM (IST)

ਰਾਜ ਸਭਾ ਚੋਣਾਂ ਲਈ 14 ਮਾਰਚ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ : ਡਾ. ਰਾਜੂ

ਚੰਡੀਗੜ੍ਹ : ਪੰਜਾਬ ਤੋਂ ਚੁਣੇ ਗਏ ਰਾਜ ਸਭਾ ਦੇ 5 ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ 2022 ਨੂੰ ਖ਼ਤਮ ਹੋਣ ਵਾਲੀ ਹੈ, ਇਸ ਲਈ ਚੋਣ ਕਮਿਸ਼ਨ ਭਾਰਤ (ਈ. ਸੀ. ਆਈ.) ਵੱਲੋਂ ਪੰਜਾਬ ਤੋਂ ਰਾਜ ਸਭਾ ਦੀਆਂ 2 ਸਾਲਾ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਤੋਂ ਚੁਣੇ ਗਏ ਸੁਖਦੇਵ ਸਿੰਘ, ਪ੍ਰਤਾਪ ਸਿੰਘ ਬਾਜਵਾ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਅਤੇ ਸ਼ਮਸ਼ੇਰ ਸਿੰਘ ਦੂਲੋ ਸਮੇਤ ਰਾਜ ਸਭਾ ਮੈਂਬਰਾਂ ਦੇ ਅਹੁਦੇ ਦੀ ਮਿਆਦ 9 ਅਪ੍ਰੈਲ 2022 ਨੂੰ ਸੇਵਾਮੁਕਤ ਉਪਰੰਤ ਖ਼ਤਮ ਹੋਣੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਇਸ ਸੂਬੇ 'ਚ ਕਿਸਮਤ ਅਜ਼ਮਾਏਗੀ 'ਆਪ'

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ 14 ਮਾਰਚ ਨੂੰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਆਰੰਭ ਹੋ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 21 ਮਾਰਚ 2022 ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਮਾਰਚ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 24 ਮਾਰਚ ਨਿਰਧਾਰਤ ਕੀਤੀ ਗਈ ਹੈ। ਵੋਟਾਂ ਪੈਣ ਦਾ ਕਾਰਜ 31 ਮਾਰਚ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦਾ ਕਾਰਜ 2 ਅਪ੍ਰੈਲ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ‘ਮੈਗਾ ਰੋਡ ਸ਼ੋਅ’ ’ਚ ਭਗਵੰਤ ਮਾਨ ਦਾ ਵੱਡਾ ਬਿਆਨ, ਵੱਡੇ-ਵੱਡੇ ਲੀਡਰ ਹਾਰੇ ਨਹੀਂ ਸਗੋਂ ਪੰਜਾਬ ਦੇ ਲੋਕ ਜਿੱਤੇ

ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਸਕੱਤਰ, ਪੰਜਾਬ ਵਿਧਾਨ ਸਭਾ, ਚੰਡੀਗੜ੍ਹ, ਜੋ ਕਿ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਹਨ, ਕੋਲ 14 ਮਾਰਚ ਤੋਂ 21 ਮਾਰਚ ਤੱਕ (ਜਨਤਕ ਛੁੱਟੀ ਤੋਂ ਇਲਾਵਾ) ਕਿਸੇ ਵੀ ਦਿਨ ਦੁਪਹਿਰ 11 ਤੋਂ ਬਾਅਦ ਦੁਪਹਿਰ 3 ਵਜੇ ਦੇ ਵਿਚਕਾਰ ਦਾਖਲ ਕੀਤੇ ਜਾ ਸਕਦੇ ਹਨ। 18 ਮਾਰਚ ਨੂੰ ਹੋਲੀ ਦਾ ਤਿਉਹਾਰ ਅਤੇ 20 ਮਾਰਚ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੇ ਤਹਿਤ ਛੁੱਟੀ ਹੋਵੇਗੀ। ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਨਹੀਂ ਕੀਤੇ ਜਾ ਸਕਦੇ। ਹਾਲਾਂਕਿ 19 ਮਾਰਚ ਨੂੰ ਸ਼ਨੀਵਾਰ ਦੇ ਦਿਨ ਛੁੱਟੀ ਨਹੀਂ ਹੈ ਅਤੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਨੂੰ ਪੇਸ਼ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਜਾਣੋ ਕੌਣ ਹੈ ਪੰਜਾਬ ’ਚ ਸਭ ਤੋਂ ਘੱਟ ਉਮਰ ’ਚ ਵਿਧਾਇਕਾ ਬਣੀ ਨਰਿੰਦਰ ਕੌਰ ਭਰਾਜ

ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2-ਸੀ ਵਿੱਚ ਦਾਖਲ ਕੀਤੇ ਜਾਣੇ ਹਨ, ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨ੍ਹਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ, ਬਸ਼ਰਤੇ ਕਿ ਫਾਰਮ ਨਿਰਧਾਰਤ ਫਾਰਮੈਟ ਵਿੱਚ ਹੋਣ। ਰਾਜ ਸਭਾ ਦੇ ਮੈਂਬਰਾਂ ਲਈ ਯੋਗਤਾ ਪ੍ਰਾਪਤ ਕਰਨ ਲਈ ਉਮੀਦਵਾਰ ਨੂੰ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ 'ਚ ਇਕ ਵੋਟਰ ਵਜੋਂ ਰਜਿਸਟਰਡ ਹੋਣਾ ਚਾਹੀਦਾ ਹੈ। ਇਸ ਨੁਕਤੇ 'ਤੇ ਸਬੰਧਿਤ ਰਿਟਰਨਿੰਗ ਅਫ਼ਸਰ ਨੂੰ ਸੰਤੁਸ਼ਟ ਕਰਨ ਲਈ ਉਮੀਦਵਾਰਾਂ ਨੂੰ ਆਪਣੇ ਵੋਟਰ ਹੋਣ ਦੇ ਸਬੂਤ ਵਜੋਂ ਵੋਟਰ ਸੂਚੀ 'ਚ ਐਂਟਰੀ ਦੀ ਇਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਨੂੰ ਸਬੰਧਿਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨਾ ਜ਼ਰੂਰੀ ਹੋਵੇਗਾ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।


author

Manoj

Content Editor

Related News