ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ, ਉਮੀਦਵਾਰ ਨਾਲ RO ਕੋਲ ਜਾ ਸਕਣਗੇ ਸਿਰਫ 2 ਵਿਅਕਤੀ
Tuesday, Jan 25, 2022 - 11:22 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਮੁਤਾਬਕ 25 ਜਨਵਰੀ ਮਤਲਬ ਕਿ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਦੇ ਤਹਿਤ ਉਮੀਦਵਾਰ ਅੱਜ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਰਿਟਰਨਿੰਗ ਅਫ਼ਸਰ (ਆਰ. ਓ.) ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ’ਚ ਸੋਧ ਕਰਦਿਆਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਗਿਣਤੀ ਨੂੰ ਘਟਾ ਕੇ ਦੋ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ CM 'ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ, 'ਤਿੰਨ-ਤਿੰਨ ਲਾੜੇ, ਸਵਯੰਬਰ ਰਚਣਗੇ'
ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਾਰੀਖ਼ 1 ਫਰਵਰੀ ਹੋਵੇਗੀ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 4 ਫਰਵਰੀ, 2022 ਤੱਕ ਵਾਪਸ ਲੈ ਸਕਦੇ ਹਨ। ਵੋਟਾਂ 20 ਫਰਵਰੀ ਨੂੰ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਕਾਂਗਰਸੀਆਂ ਬਾਰੇ 'ਕੈਪਟਨ' ਦਾ ਵੱਡਾ ਖ਼ੁਲਾਸਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ