ਜ਼ਿਮਨੀ ਚੋਣਾਂ : ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਭਰੀ ''ਨਾਮਜ਼ਦਗੀ''
Tuesday, Sep 24, 2019 - 10:14 AM (IST)
ਚੰਡੀਗੜ੍ਹ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਫਗਵਾੜਾ (ਐਸ. ਸੀ), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵਲੋਂ ਵੀ ਨਾਮਜ਼ਦਗੀ ਪੱਤਰ ਦਾਖਲ ਨਹੀ ਕੀਤੇ ਗਏ। ਇਸ ਗੱਲ ਦੀ ਜਾਣਕਾਰੀ ਇਥੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ। ਦੱਸ ਦੇਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 30 ਸਤੰਬਰ, 2019 ਨਿਰਧਾਰਿਤ ਕੀਤੀ ਗਈ ਹੈ। 21 ਅਕਤਬੂਰ ਨੂੰ ਚਾਰ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਹੋਣਗੀਆਂ, ਜਦੋਂ ਕਿ ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਦਿੱਤੇ ਜਾਣਗੇ।