ਲੁਧਿਆਣਾ ''ਚ ਭਾਜਪਾ ਸਣੇ 19 ਉਮੀਦਵਾਰਾਂ ਦੀ ਨਾਮਜ਼ਦਗੀ ਰੱਦ

Saturday, Dec 14, 2024 - 12:35 PM (IST)

ਲੁਧਿਆਣਾ (ਹਿਤੇਸ਼)– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੜਤਾਲ ਤੋਂ ਬਾਅਦ ਨਗਰ ਨਿਗਮ ਚੋਣਾਂ ’ਚ ਹਿੱਸਾ ਲੈਣ ਲਈ ਅੱਗੇ ਆਏ 682 ’ਚੋਂ 19 ਉਮੀਦਵਾਰਾਂ ਦੀ ਨਾਮਜ਼ਦਗੀ ਰੱਦ ਕਰ ਦਿੱਤੀ, ਜਿਸ ਦੀ ਪੁਸ਼ਟੀ ਡੀ. ਸੀ. ਆਫਿਸ ਵੱਲੋਂ ਸਟੇਟ ਇਲੈਕਸ਼ਨ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ ’ਚ ਕੀਤੀ ਗਈ ਹੈ। ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕਿਹੜੇ ਵਾਰਡ ਜਾਂ ਪਾਰਟੀ ਦੇ ਉਮੀਦਵਾਰਾਂ ਦੀ ਨਾਮਜ਼ਦਗੀ-ਪੱਤਰ ਰੱਦ ਕੀਤੇ ਗਏ ਹਨ ਪਰ ਉਨ੍ਹਾਂ ’ਚੋਂ 4 ਤੋਂ ਜ਼ਿਆਦਾ ਨਾਮਜ਼ਦਗੀ-ਪੱਤਰ ਭਾਜਪਾ ਨਾਲ ਸਬੰਧਤ ਉਮੀਦਵਾਰਾਂ ਦੇ ਦੱਸੇ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ

ਅੱਜ ਕਲੀਅਰ ਹੋਵੇਗਾ ਅੰਕੜਾ, ਆਜ਼ਾਦ ਉਮੀਦਵਾਰਾਂ ਨੂੰ ਮਿਲਣਗੇ ਚੋਣ ਚਿੰਨ੍ਹ

ਨਗਰ ਨਿਗਮ ਚੋਣਾਂ ਲਈ 682 ਉਮੀਦਵਾਰਾਂ ਵੱਲੋਂ ਨਾਮਜ਼ਦਗੀ-ਪੱਤਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ’ਚੋਂ 19 ਉਮੀਦਵਾਰਾਂ ਦੇ ਨਾਮਜ਼ਦਗੀ-ਪੱਤਰ ਰੱਦ ਕਰ ਦਿੱਤੇ ਗਏ ਹਨ, ਜਿਸ ਤੋਂ ਬਾਅਦ ਹੁਣ 663 ਉਮੀਦਵਾਰ ਬਾਕੀ ਰਹਿ ਗਏ ਹਨ। ਭਾਵੇਂ ਸਹੀ ਅੰਕੜਾ ਸ਼ਨੀਵਾਰ ਨੂੰ ਨਾਮਜ਼ਦਗੀ ਵਾਪਸ ਲੈਣ ਤੋਂ ਬਾਅਦ ਕਲੀਅਰ ਹੋਵੇਗਾ, ਜਿਸ ਨਾਲ ਹੀ ਆਜ਼ਾਦ ਉਮੀਦਵਾਰਾਂ ਨੂੰ ਚੋਣ ਚਿੰਨ੍ਹ ਮਿਲਣਗੇ, ਕਿਉਂਕਿ ਸਾਰੀਆਂ ਪਾਰਟੀਆਂ ਟਿਕਟ ਨਾ ਮਿਲਣ ਦੀ ਵਜ੍ਹਾ ਨਾਲ ਨਾਰਾਜ਼ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਝੰਡਾ ਬੁਲੰਦ ਕਰਨ ਵਾਲੇ ਨੇਤਾਵਾਂ ਨੂੰ ਮਨਾਉਣ ’ਚ ਜੁਟੀਆਂ ਹੋਈਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News