ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦਾ ਦੌਰ ਖ਼ਤਮ
Friday, Oct 04, 2024 - 06:17 PM (IST)
ਚੰਡੀਗੜ੍ਹ- ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ ਆਖਰੀ ਦਿਨ ਦੁਪਹਿਰ 3 ਵਜੇ ਤੱਕ ਦਾ ਸੀ। ਇਸ ਦੇ ਨਾਲ ਹੀ ਵੱਡੀ ਗਿਣਤੀ 'ਚ ਲੋਕ ਨਾਮਜ਼ਦਗੀ ਲਈ ਆਏ। ਅੱਜ ਅਖੀਰਲੇ ਦਿਨ ਨਾਮਜ਼ਦਗੀ ਨੂੰ ਲੈ ਕੇ ਜਿੱਥੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਿਆ ਗਿਆ ਅਤੇ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿੱਚ ਪੰਚਾਇਤੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਇਸ ਅਨੁਸਾਰ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ 27 ਤੋਂ ਅੱਜ ਤੱਕ ਦਾ ਤੈਅ ਕੀਤਾ ਗਿਆ ਹੈ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਵਿੱਚ 170 ਚੋਣਾਂ ਨਾਲ ਸਬੰਧਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਦੌਰਾਨ ਜ਼ਿਆਦਾਤਰ ਪਟੀਸ਼ਨਾਂ ਰਿਜ਼ਰਵੇਸ਼ਨ ਅਤੇ ਚੁੱਲ੍ਹਾ ਟੈਕਸ ਨਾਲ ਸਬੰਧਤ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ
ਪੰਜਾਬ ਅਤੇ ਹਰਿਆਣਾ ਦੀ ਅਦਾਲਤ ਨੇ ਰਾਜ ਕਮਿਸ਼ਨ ਨੂੰ ਕੇਸ ਵਿਚਲੀਆਂ ਕਮੀਆਂ ਦੂਰ ਕਰਨ ਦੇ ਹੁਕਮ ਦਿੰਦਿਆਂ ਹੋਇਆਂ ਹੀ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਇਸ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ ਸਮੇਂ 'ਤੇ ਹੀ ਹੋਣਗੀਆਂ। ਇੱਕ ਗ੍ਰਾਮ ਪੰਚਾਇਤ ਵਿੱਚ 5 ਤੋਂ 13 ਪੰਚ ਹੁੰਦੇ ਹਨ। ਇੱਕ ਸਰਪੰਚ ਹੁੰਦਾ ਹੈ। ਵਾਰਡ ਤੋਂ ਵੱਖ-ਵੱਖ ਉਮੀਦਵਾਰ ਖੜ੍ਹੇ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8