ਲੋਕ ਸਭਾ ਚੋਣਾਂ: ਨਾਮਜ਼ਦਗੀ ਰੱਦ ਹੋਣ ਕਾਰਨ ਚੋਣ ਨਹੀਂ ਲੜ ਸਕਣਗੇ ਪੰਜਾਬ ਦੇ 111 ਉਮੀਦਵਾਰ! ਪੜ੍ਹੋ ਪੂਰਾ ਵੇਰਵਾ
Thursday, May 16, 2024 - 07:54 AM (IST)
ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿਚੋਂ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਅਸ਼ਲੀਲ ਵੀਡੀਓ ਬਣਾ ਕੇ ਰੋਲ਼ੀ ਕੁੜੀ ਦੀ ਪੱਤ! ਨੌਜਵਾਨ ਦੀ ਮਾਂ ਤੇ ਭੂਆ ਖ਼ਿਲਾਫ਼ ਵੀ ਦਰਜ ਹੋਇਆ ਮਾਮਲਾ
ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - 'ਡੀਜ਼ਲ ਵਾਲੇ ਪਰੌਂਠੇ' ਦੀ ਵੀਡੀਓ ਵਾਇਰਲ ਹੋਣ ਮਗਰੋਂ ਕੈਮਰੇ ਮੂਹਰੇ ਆਇਆ ਢਾਬੇ ਦਾ ਮਾਲਕ, ਦੱਸੀ ਸਾਰੀ ਗੱਲ (ਵੀਡੀਓ)
ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਅਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫ਼ਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਫ਼ਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਨੌਕਰੀ ਦੀ ਭਾਲ਼ 'ਚ ਹਰਿਆਣੇ ਗਈਆਂ ਪੰਜਾਬ ਦੀਆਂ 3 ਕੁੜੀਆਂ ਨਾਲ ਵਾਪਰੀ ਰੂਹ ਕੰਬਾਊ ਘਟਨਾ
ਇਸ ਤੋਂ ਇਲਾਵਾ ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿਚ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8