ਲੜਕੀ ਨੂੰ ਅਗਵਾ ਕਰਨ ਵਾਲਾ ਦੋਸ਼ੀ ਨਾਮਜ਼ਦ

07/24/2017 4:50:42 AM

ਹੁਸ਼ਿਆਰਪੁਰ, (ਅਸ਼ਵਨੀ)- ਥਾਣਾ ਸਦਰ ਦੇ ਅਧੀਨ ਇਕ ਪਿੰਡ 'ਚ ਇਕ 17 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਪੁਲਸ ਨੇ ਧਾਰਾ 363, 366ਏ ਦੇ ਅਧੀਨ ਕੇਸ ਦਰਜ ਕੀਤਾ ਹੈ। ਪੁਲਸ ਕੋਲ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਇਕ ਨੌਜਵਾਨ ਮਨੀ ਪੁੱਤਰ ਜਰਨੈਲ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਲੜਕੀ ਦੇ ਪਿਤਾ ਅਨੁਸਾਰ ਉਸ ਦੀ ਲੜਕੀ ਨੂੰ ਅਗਵਾ 21 ਜੁਲਾਈ ਨੂੰ ਉਕਤ ਨੌਜਵਾਨ ਨੇ ਉਸ ਨਾਲ ਵਿਆਹ ਕਰਵਾਉਣ ਦੀ ਨੀਅਤ ਨਾਲ ਕੀਤਾ ਸੀ।
ਚੱਬੇਵਾਲ, (ਗੁਰਮੀਤ)–ਥਾਣਾ ਚੱਬੇਵਾਲ ਦੀ ਪੁਲਸ ਨੇ ਇਕ ਪਿੰਡ ਦੀ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਭਜਾਉਣ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਥਾਣਾ ਪੁਲਸ ਨੂੰ ਨਾਬਾਲਿਗ ਲੜਕੀ ਦੀ ਮਾਤਾ ਨੇ 1 ਜੁਲਾਈ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਲੜਕੀ ਨੂੰ ਪਿੰਡ ਜਿਆਣ ਦਾ ਅਮਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਿਆਹ ਕਰਵਾਉਣ ਦੀ ਨੀਅਤ ਨਾਲ ਭਜਾ ਕੇ ਲੈ ਗਿਆ।  ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਲਾਲ ਸਿੰਘ ਨੇ ਭੀਲੋਵਾਲ ਚੌਕ ਦੇ ਨੇੜੇ ਤੋਂ ਉਕਤ ਦੋਸ਼ੀ ਅਮਰਜੀਤ ਸਿੰਘ ਨੂੰ ਕਾਬੂ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।