ਨਸ਼ੀਲੇ ਕੈਪਸੂਲਾਂ ਸਮੇਤ ਭਗੌੜਾ ਗ੍ਰਿਫਤਾਰ

08/22/2017 7:46:13 AM

ਸੁਲਤਾਨਪੁਰ ਲੋਧੀ, (ਧੀਰ, ਸੋਢੀ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ਿਆਂ ਖਿਲਾਫ ਆਪਣੀ ਚਲਾਈ ਹੋਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਿਲਬਾਗ ਸਿੰਘ ਨੇ ਪੁਲਸ ਪਾਰਟੀ ਐੱਚ. ਸੀ. ਹਰਜਿੰਦਰ ਸਿੰਘ ਦੇ ਨਾਲ ਟੀ-ਪੁਆਇੰਟ ਭੌਰ ਵਿਖੇ ਸਪੈਸ਼ਲ ਨਾਕਾ ਲਾਇਆ ਹੋਇਆ ਸੀ, ਜਿਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੋਠਾਂਵਾਲ ਦੱਸਿਆ ਤੇ ਤਲਾਸ਼ੀ ਲੈਣ 'ਤੇ ਉਕਤ ਵਿਅਕਤੀ ਪਾਸੋਂ 100 ਨਸ਼ੀਲੇ ਕੈਪਸੂਲ ਬਰਾਮਦ ਹੋਏ। ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਜ਼ਿਲਾ ਮਾਨਸਾ ਦੇ ਬੁਢਲਾਡਾ ਸ਼ਹਿਰ 'ਚ ਭੋਲੇ-ਭਾਲੇ ਲੋਕਾਂ ਨੂੰ ਇਕ ਕੰਪਨੀ ਬਣਾ ਕੇ ਲੁੱਟਣ ਦੇ ਮਾਮਲੇ 'ਚ ਵੀ ਕਾਫੀ ਸਮੇਂ ਤੋਂ ਭਗੌੜਾ ਚੱਲਿਆ ਆ ਰਿਹਾ ਸੀ, ਜਿਸ ਸਬੰਧੀ ਥਾਣਾ ਬੁੱਢਲਾਡਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਕੱਲ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।