ਜਲੰਧਰ ਤੋਂ ''ਆਪ'' ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

08/12/2023 6:19:48 PM

ਜਲੰਧਰ - ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਸ਼ੀਤਲ ਅੰਗੁਰਾਲ ਦੇ ਸਾਰੇ ਜ਼ਮਾਨਤ ਮੁਚੱਲਕੇ ਵੀ ਰੱਦ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਹੁਕਮਾਂ ਤਹਿਤ 24 ਅਗਸਤ ਨੂੰ ਸ਼ੀਤਲ ਅੰਗੁਰਾਲ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਜ਼ਮਾਨਤੀ ਵਾਰੰਟ ਲੈ ਕੇ ਪੇਸ਼ ਕਰਨ ਲਈ ਕਿਹਾ ਗਿਆ ਹੈ।

ਸੀ. ਜੇ. ਐੱਮ. ਮਾਨਯੋਗ ਅਮਿਤ ਕੁਮਾਰ ਗਰਗ ਵੱਲੋਂ ਜਾਰੀ ਹੁਕਮਾਂ ਵਿੱਚ ਵਿਧਾਇਕ ਸ਼ੀਤਲ ਅੰਗੁਰਾਲ ਬਾਰੇ ਵੀ ਟਿੱਪਣੀਆਂ ਕੀਤੀਆਂ ਗਈਆਂ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਲਈ ਵਾਰ-ਵਾਰ ਅਰਜ਼ੀਆਂ ਦੇ ਰਹੇ ਹਨ ਪਰ ਹਰ ਵਾਰ ਹਰ ਤਾਰੀਖ਼ ਤੋਂ ਜੇਕਰ ਸ਼ੀਤਲ ਅੰਗੁਰਾਲ ਨੂੰ ਅਦਾਲਤ ਵੱਲੋਂ ਰਾਹਤ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਸਮਾਜ ਪ੍ਰਤੀ ਗਲਤ ਸੰਦੇਸ਼ ਜਾਵੇਗਾ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ। ਅਦਾਲਤ ਨੇ ਟਿੱਪਣੀ ਕੀਤੀ ਕਿ 6 ਜੂਨ 2022 ਨੂੰ ਸ਼ੀਤਲ ਅੰਗੁਰਾਲ ਵਿਰੁੱਧ ਦੋਸ਼ ਆਇਦ ਕੀਤੇ ਗਏ ਸਨ ਪਰ ਉਸ ਤੋਂ ਬਾਅਦ ਹਰ ਤਾਰੀਖ਼ ਨੂੰ ਪੇਸ਼ੀ ਤੋਂ ਰਾਹਤ ਲਈ ਅਰਜ਼ੀਆਂ ਆਉਂਦੀਆਂ ਰਹੀਆਂ। ਇਸ ਤੋਂ ਇਲਾਵਾ ਸ਼ੀਤਲ ਅੰਗੁਰਾਲ 'ਤੇ ਇੰਗਲੈਂਡ ਜਾਣ ਦਾ ਵੀ ਬਿਨਾਂ ਅਦਾਲਤ ਨੂੰ ਸੂਚਨਾ ਦਿੱਤੇ ਜਾਣ ਦੇ ਵੀ ਦੋਸ਼ ਹਨ, ਜਿਸ ਸਬੰਧੀ ਅਦਾਲਤ 'ਚ ਸ਼ਿਕਾਇਤ ਵੀ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਲੰਧਰ 'ਚ ਬੰਦ ਰਹਿਣਗੇ ਇਹ ਰਸਤੇ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਅੱਜ ਜਾਰੀ ਹੁਕਮਾਂ ਵਿੱਚ ਅਦਾਲਤ ਨੇ ਇਸ ਸਬੰਧ ਵਿੱਚ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ ਵਿਦੇਸ਼ ਜਾਣ ਦੀ ਸ਼ਿਕਾਇਤ ਤੋਂ ਬਾਅਦ ਸ਼ੀਤਲ ਅੰਗੁਰਾਲ ਨੂੰ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਉਸ ਦੇ ਪਾਸਪੋਰਟ ਦੀ ਕਾਪੀ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਅੱਜ ਤੱਕ ਇਸ ਦੀ ਕਾਪੀ ਜਮ੍ਹਾ ਨਹੀਂ ਕਰਵਾਈ ਗਈ। ਅਦਾਲਤ ਵੱਲੋਂ ਵਾਰ-ਵਾਰ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਤੋਂ ਰਾਹਤ ਵੀ ਦਿੱਤੀ ਜਾ ਰਹੀ ਹੈ।  ਇਹ ਮਾਮਲਾ ਹਰਵਿੰਦਰ ਕੌਰ ਮਿੰਟੀ ਨਾਲ ਸਬੰਧਤ ਹੈ। ਸਾਲ 2017 ਵਿੱਚ ਥਾਣਾ ਡਿਵੀਜ਼ਨ ਨੰਬਰ-6 ਵਿਚ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਵਿਅਕਤੀਆਂ ਨੇ ਸੋਸ਼ਲ ਮੀਡੀਆ 'ਤੇ ਉਸ ਦੇ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਹੈ। ਇਸ ਤੋਂ ਇਲਾਵਾ ਮਿੰਟੀ ਕੌਰ ਨੂੰ ਬਲੈਕਮੇਲਰ ਕਿਹਾ ਗਿਆ ਅਤੇ ਕਈ ਦੋਸ਼ ਲਾਏ ਗਏ ਸਨ।

ਇਹ ਵੀ ਪੜ੍ਹੋ-ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News