ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ

Tuesday, Mar 21, 2023 - 03:09 PM (IST)

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ (ਹਾਂਡਾ) : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ਅਦਾਲਤ 'ਚ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਧਾਰਾ ਵੀ ਜੋੜ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ Internet ਨੂੰ ਲੈ ਕੇ ਆਈ ਵੱਡੀ ਖ਼ਬਰ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਕ ਹਫ਼ਤੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਹਾਜ਼ਰ ਕਰਨ ਦੇ ਹੁਕਮ ਅਦਾਲਤ ਵੱਲੋਂ ਦਿੱਤੇ ਗਏ ਹਨ। ਅਦਾਲਤ 'ਚ ਦੱਸਿਆ ਗਿਆ ਸੀ ਕਿ ਅੰਮ੍ਰਿਤਪਾਲ ਅਜੇ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਸ਼ਿਆਂ ਨੇ ਪੱਟ 'ਤੇ ਪੰਜਾਬੀ ਗੱਭਰੂ, PGI ਦੀ ਰਿਪੋਰਟ ਨੇ ਕਰ ਦਿੱਤਾ ਸਭ ਨੂੰ ਹੈਰਾਨ

ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਗਈ ਸੀ। ਉਸੇ ਦਿਨ ਅੰਮ੍ਰਿਤਪਾਲ ਦੇ 78 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News