ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

Thursday, Nov 03, 2022 - 02:54 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਜਾਰੀ ਕੀਤੇ ਗਏ ਹਨ। ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਵੀ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤੇ ਹਨ। ਅਕਾਲੀ ਆਗੂਆਂ ਨੂੰ ਅੱਜ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।  

ਇਹ ਵੀ ਪੜ੍ਹੋ : ਪਾਰਟੀ ’ਚੋਂ ਮੁਅੱਤਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਆਏ ਸਾਹਮਣੇ, ਭਾਜਪਾ ’ਚ ਜਾਣ ਦੀ ਚਰਚਾ ’ਤੇ ਦਿੱਤਾ ਵੱਡਾ ਬਿਆਨ

ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਸੀ ਜਦੋਂ ਉਹ 2 ਜੁਲਾਈ 2021 ਨੂੰ ਬਿਆਸ ਵਿਖੇ ਕਥਿਤ ਤੌਰ ’ਤੇ ਹੋ ਰਹੀ ਰੇਤੇ ਦੀ ਮਾਈਨਿੰਗ ’ਤੇ ਰੇਡ ਕਰਨ ਪੁੱਜੇ ਸਨ। ਇਸ ਦੌਰਾਨ ਮਾਈਨਿੰਗ ਕਰ ਰਹੀ ਫ੍ਰੈਂਡਸ ਐਂਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਥਾਣਾ ਬਿਆਸ ਵਿਚ ਉਨ੍ਹਾਂ ਖ਼ਿਲਾਫ਼ ਕੰਪਨੀ ਦੇ ਵਰਕਰਾਂ ਨੂੰ ਡਰਾਉਣ ਅਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲਾ ਦਰਜ ਕੀਤਾ ਗਿਆ ਸੀ। ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਇਸ ਕੇਸ ’ਚ ਨਾਮਜ਼ਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਵਿਆਹ ’ਚ ਪ੍ਰੋਗਰਾਮ ਲਗਾ ਕੇ ਆ ਰਹੀ ਭੰਗੜਾ ਟੀਮ ਨਾਲ ਵਾਪਰਿਆ ਹਾਦਸਾ, ਕਮਜ਼ੋਰ ਦਿਲ ਵਾਲੇ ਨਾ ਦੇਖਣ ਤਸਵੀਰਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News