ਸਾਬਕਾ DGP ਸੈਣੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ, ਗੈਰ-ਜ਼ਮਾਨਤੀ ਵਾਰੰਟ ਜਾਰੀ

Saturday, Sep 12, 2020 - 03:21 PM (IST)

ਮੋਹਾਲੀ : ਬਹੁ ਚਰਿਚਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਕੇ 25 ਸਤੰਬਰ ਤੱਕ ਅਦਾਲਤ 'ਚ ਪੇਸ਼ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁਰੂ ਹੋਈ 'ਸਮਾਰਟ ਰਾਸ਼ਨ ਕਾਰਡ' ਸਕੀਮ, ਕੈਪਟਨ ਨੇ ਦਿੱਤੀ ਵਧਾਈ
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਉਨ੍ਹਾਂ ਦੇ ਵਕੀਲਾਂ ਵੱਲੋਂ ਲਾਈ ਗਈ ਪਟੀਸ਼ਨ ਕੁੱਝ ਦਸਤਾਵੇਜ਼ਾਂ ਦੀ ਕਮੀ ਕਾਰਨ ਰਹਿ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਵਾਧੂ 'ਬਿੱਲਾਂ' ਬਾਰੇ ਕੈਪਟਨ ਦਾ ਅਹਿਮ ਐਲਾਨ (ਵੀਡੀਓ)

ਇਸ ਕਾਰਨ ਉਨ੍ਹਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਆਬਜੈਕਸ਼ਨ ਲਾ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਪਟੀਸ਼ਨ ਦਾਇਰ ਕਰਨੀ ਪਵੇਗੀ। ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਕਾਰਨ ਸੋਮਵਾਰ ਨੂੰ ਹੀ ਸੈਣੀ ਦੀ ਪਟੀਸ਼ਨ ਲੱਗੇਗੀ। ਅਜਿਹੇ 'ਚ ਪੰਜਾਬ ਪੁਲਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਸਮਾਂ ਮਿਲ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਸ਼ੂਟਿੰਗ ਬਹਾਨੇ 'ਮਾਡਲ' ਨਾਲ ਜਬਰ-ਜ਼ਿਨਾਹ, ਸੁਣਾਈ ਹੱਡ-ਬੀਤੀ (ਵੀਡੀਓ)


Babita

Content Editor

Related News